ਪੰਚਕੂਲਾ- ਪੱਤਰਕਾਰ ਛੱਤਰਪਤੀ ਹੱਤਿਆ ਕੇਸ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ । ਇਸ ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ। ਇਸ ਮਾਮਲੇ ਵਿਚ ਕੋਰਟ ਨੇ ਤਿੰਨ ਹੋਰ ਵਿਅਕਤੀਆਂ ਨੂੰ ਦੋਸ਼ੀ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਪੂਰੇ ਸਬੂਤ ਜੁਟਾ ਕੇ ਅਦਾਲਤ ਅੱਗੇ ਪੇਸ਼ ਕੀਤੇ ਸਨ ਅਤੇ ਅਤੇ ਅਦਾਲਤ ਨੇ ਉਸ ਨੂੰ ਆਈਪੀਸੀ ਦੀ ਧਾਰਾ ਧਾਰਾ 120 ਬੀ(ਹੱਤਿਆ ਦੀ ਸਾਜਿਸ਼ ਰਚਣ) ਮਾਮਲੇ ਵਿੱਚ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ ।
ਜ਼ਿਲ੍ਹੇ ਅੰਦਰ ਥਾਂ-ਥਾਂ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਪੰਜਾਬ-ਹਰਿਆਣਾ ਦੀ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਤੈਨਾਤ ਕੀਤੀ ਗਈ। ਡੇਰਾ ਸਿਰਸਾ ਦੇ ਪੰਜਾਬ ਵਿਚਲੇ ਹੈਡਕੁਆਟਰ ’ਤੇ ਵੀ ਵੱਡੀ ਗਿਣਤੀ ਪੁਲਿਸ ਤੈਨਾਤ ਕੀਤੀ ਗਈ ਤਾਂ ਜੋ ਡੇਰਾ ਪ੍ਰੇਮੀ ਇਕੱਤਰ ਨਾ ਹੋ ਸਕਣ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰਨਾਂ ਛੋਟੇ ਡੇਰਿਆਂ ਅੱਗੇ ਵੀ ਪੁਲਿਸ ਦਾ ਪਹਿਰਾ ਲਾਇਆ ਗਿਆ ਹੈ। ਪੁਲਿਸ ਉਨ੍ਹਾਂ ਡੇਰਾ ਪ੍ਰੇਮੀਆਂ ’ਤੇ ਖਾਸ ਨਜ਼ਰ ਰੱਖ ਰਹੀ ਹੈ ਜਿੰਨ੍ਹਾਂ ਨੇ 25 ਅਗਸਤ ਨੂੰ ਡੇਰਾ ਮੁਖੀ ਨੂੰ ਬਲਾਤਕਾਰ ਦੇ ਦੋਸ਼ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਬਾਅਦ ਹਿੰਸਾਂ ਕੀਤੀ ਸੀ। ਪੰਜਾਬ ਅੰਦਰ ਭੰਨ ਤੋੜ ਕਰਨ ਵਾਲੇ ਡੇਰਾ ਪ੍ਰੇਮੀ ਮੌਜੂਦਾ ਸਮੇਂ ਜਮਾਨਤਾਂ ’ਤੇ ਚੱਲ ਰਹੇ ਹਨ। ਡੇਰਾ ਮੁਖੀ ਦੇ ਫੈਸਲੇ ਖਿਲਾਫ਼ ਦੇ ਮੱਦੇ ਨਜ਼ਰ ਖੁਫ਼ੀਆ ਤੰਤਰ ਵੀ ਸਰਗਰਮ ਹੋ ਗਿਆ ਹੈ। ਡੇਰਾ ਪ੍ਰੇਮੀਆਂ ਦੀ ਹਰ ਹਰਕਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।