PreetNama
ਰਾਜਨੀਤੀ/Politics

ਰਾਮ ਰਹੀਮ ਨੇ ਖੇਤੀ ਕਰਨੋਂ ਲਿਆ ਯੂ-ਟਰਨ, ਪੈਰੋਲ ਦੀ ਅਰਜ਼ੀ ਲਈ ਵਾਪਸ

ਡੀਗੜ੍ਹ: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਖੇਤੀ ਕਰਨ ਲਈ ਲਾਈ ਪੈਰੋਲ ਦੀ ਅਰਜ਼ੀ ਨੂੰ ਹੁਣ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਵਕੀਲ ਨੇ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਦੀ ਅਰਜ਼ੀ ਵਾਪਸ ਲੈਣ ਦੀ ਅਪੀਲ ਕੀਤੀ। ਦੱਸ ਦੇਈਏ ਰਾਮ ਰਹੀਮ ਦੀ ਪੈਰੋਲ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਸਵਾਲਾਂ ਵਿੱਚ ਘਿਰ ਰਹੀ ਸੀ ਕਿਉਂਕਿ ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਰਾਮ ਰਹੀਮ ਨੇ ਲਿਖਤ ਵਿੱਚ ਬਿਆਨ ਦਿੱਤਾ ਹੈ ਕਿ ਮੈਂ ਆਪਣੀ ਪੈਰੋਲ ਅਰਜ਼ੀ ਵਾਪਸ ਲੈਂਦਾ ਹਾਂ, ਮੈਂ ਪੈਰੋਲ ਨਹੀਂ ਲੈਣਾ ਚਾਹੁੰਦਾ।

ਦਰਅਸਲ ਹਰ ਪਾਸੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਜਾ ਰਿਹਾ ਸੀ। ਰਾਮ ਰਹੀਮ ਨੇ ਖੇਤੀ ਦਾ ਹਵਾਲਾ ਦੇ ਕੇ ਪੈਰੋਲ ਮੰਗੀ ਸੀ ਪਰ ਸਾਹਮਣੇ ਆਇਆ ਸੀ ਕਿ ਨਾ ਤਾਂ ਉਹ ਕਿਸਾਨ ਹਨ ਤੇ ਨਾ ਹੀ ਉਹ ਖੇਤੀ ਲਾਇਕ ਜ਼ਮੀਨ ਦੇ ਮਾਲਕ ਹਨ। ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਵੀ ਹਾਈਕੋਰਟ ਤਕ ਪਹੁੰਚ ਕਰਨ ਦੀ ਗੱਲ ਕਹੀ ਸੀ। ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਪੈਰੋਲ ਮਿਲਣ ਨਾਲ ਗਵਾਹਾਂ ਨੂੰ ਖ਼ਤਰਾ ਹੋਏਗਾ ਤੇ ਰਾਮ ਰਹੀਮ ਖ਼ਿਲਾਫ਼ CBI ਵਿੱਚ ਚੱਲ ਰਹੇ ਦੋਵਾਂ ਮਾਮਲਿਆਂ ‘ਤੇ ਵੀ ਅਸਰ ਪਏਗਾ।

ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਜੇਲ੍ਹੋਂ ਕੱਢਣ ਲਈ ਪੂਰਾ ਟਿੱਲ, ਅਫਸਰ ਰਿਪੋਰਟ ਤਿਆਰ ਕਰਨ ‘ਚ ਜੁਟੇ

ਮਨੁੱਖੀ ਅਧਿਕਾਰ ਇੰਟਰਨੈਸ਼ਨਲ ਵਿੰਗ ਨੇ ਕਿਹਾ ਸੀ ਕਿ ਜੇ ਹਰਿਆਣਾ ਸਰਕਾਰ ਪੈਰੋਲ ਨੂੰ ਮਨਜ਼ੂਰ ਕਰਦੀ ਹੈ ਤਾਂ ਉਹ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ। ਸੰਗਠਨ ਨੇ ਕਿਹਾ ਹੈ ਕਿ ਹਰਿਆਣਾ ਦੀ ਖੱਟਰ ਸਰਕਾਰ ਨੂੰ ਪੈਰੋਲ ਦੀ ਜਾਂਚ ਨੂੰ ਅਗਾਂਹ ਲੈ ਕੇ ਜਾਣ ਦੀ ਬਜਾਏ ਤੁਰੰਤ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੇ ਕਈ ਕੇਸ ਹਾਲੇ ਵੀ ਪੈਂਡਿੰਗ ਪਏ ਹਨ, ਜੇ ਉਹ ਬਾਹਰ ਆਉਂਦਾ ਹੈ ਤਾਂ ਉਸ ਨਾਲ ਗਵਾਹਾਂ ਨੂੰ ਖ਼ਤਰਾ ਹੋ ਸਕਦਾ ਹੈ।

ਸਬੰਧਿਤ ਖ਼ਬਰ: ਰਾਮ ਰਹੀਮ ਦੀ ਪੈਰੋਲ ਤੇ ਖੱਟਰ ਸਰਕਾਰ ਨਰਮਾਈ ‘ਤੇ ਛੱਤਰਪਤੀ ਦੀ ਧੀ ਨੇ ਚੁੱਕੇ ਵੱਡੇ ਸਵਾਲ

ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਵੀ ਕਿਹਾ ਸੀ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ। ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਹੁਣ ਵੱਡਾ ਸਵਾਲ ਇਹ ਹੈ ਕਿ ਸਿਰਸਾ ਪ੍ਰਸ਼ਾਸਨ ਨੇ ਰਾਮ ਰਹੀਮ ਦੀ ਖੇਤੀਬਾੜੀ ਸਬੰਧੀ ਰਿਪੋਰਟ ਮੰਗੀ ਸੀ ਤੇ ਕੀ ਅਫ਼ਸਰਾਂ ਦੀ ਨਾਕਾਰਾਤਮਕ ਰਿਪੋਰਟ ਦੇ ਡਰ ਤੋਂ ਰਾਮ ਰਹੀਮ ਨੇ ਪੈਰੋਲ ਦੀ ਅਰਜ਼ੀ ਵਾਪਸ ਲਈ ਹੈ?

Related posts

ਚੀਨ ਨੇ ਭਾਰਤ ਦੀ 1200 ਵਰਗ ਕਿਲੋਮੀਟਰ ਦੱਬੀ, ਮੋਦੀ ਕਿਉਂ ਨਹੀਂ ਬੋਲੇ ਇੱਕ ਵੀ ਸ਼ਬਦ? ਰਾਹੁਲ ਗਾਂਧੀ ਨੂੰ ਚੜ੍ਹਿਆ ਗੁੱਸਾ

On Punjab

ਮੋਦੀ ਸਰਕਾਰ ਦਾ ਵੱਡਾ ਕਦਮ, ਸੱਤ ਲੱਖ ਆਸਾਮੀਆਂ ‘ਤੇ ਕੀਤੀ ਜਾਵੇਗੀ ਭਰਤੀ

On Punjab

ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਦਾਖਲ ਹੋਏ NRI’s ਲਈ ਸਵੈ-ਘੋਸ਼ਣਾ ਫਾਰਮ ਜਾਰੀ

On Punjab
%d bloggers like this: