PreetNama
ਰਾਜਨੀਤੀ/Politics

ਰਾਹੁਲ ਗਾਂਧੀ ਦਾ ਐਲਾਨ, ‘ਹੁਣ ਮੈਂ ਨਹੀਂ ਪ੍ਰਧਾਨ, ਨਵਾਂ ਚੁਣੋ’

ਵੀਂ ਦਿੱਲੀ: ਕਾਂਗਰਸ ਵਿੱਚ ਪਾਰਟੀ ਪ੍ਰਧਾਨ ਦਾ ਰੌਲ਼ਾ ਕਿਸੇ ਨੂੰ ਸਮਝ ਨਹੀਂ ਆ ਰਿਹਾ। ਇੱਕ ਪਾਸੇ ਮੌਜੂਦਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਸਤੀਫ਼ੇ ‘ਤੇ ਅੜੇ ਹਨ ਤੇ ਦੂਜੇ ਪਾਸੇ ਪਾਰਟੀ ਅੰਦਰ ਨਵੇਂ ਪ੍ਰਧਾਨ ਨੂੰ ਲੈ ਕੇ ਕਿਆਸਰਾਈਆਂ ਜਾਰੀ ਹਨ। ਨਵੇਂ ਪ੍ਰਧਾਨ ਦੀ ਰੇਸ ਵਿੱਚ ਕਈ ਨਾਂ ਜਾਰੀ ਹਨ ਪਰ ਨੌਜਵਾਨ ਬਨਾਮ ਬਜ਼ੁਰਗ ਵਿੱਚ ਪੇਚ ਫਸੇ ਹੋਏ ਹਨ। ਇਸੇ ਵਿਚਾਲੇ ਰਾਹੁਲ ਗਾਂਧੀ ਨੇ ਵੱਡਾ ਬਿਆਨ ਦੇ ਦਿੱਤਾ ਹੈ ਕਿ ਉਹ ਹੁਣ ਕਾਂਗਰਸ ਪ੍ਰਧਾਨ ਨਹੀਂ ਰਹੇ, ਉਨ੍ਹਾਂ ਅਸਤੀਫਾ ਦੇ ਦਿੱਤਾ ਹੈ।

ਜਦੋਂ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਹੁਣ ਮੈਂ ਕਾਂਗਰਸ ਪ੍ਰਧਾਨ ਨਹੀਂ, ਮੈਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੋ ਟੁਕ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਦੱਸ ਦੇਈਏ ਮੰਗਲਵਾਰ ਨੂੰ ਦਿਨ ਭਰ ਕਾਂਗਰਸ ਪ੍ਰਧਾਨ ਨੂੰ ਲੈ ਕੇ ਗਹਿਮਾ-ਗਹਿਮੀ ਰਹੀ। ਜਿਨ੍ਹਾਂ ਨਾਵਾਂ ‘ਤੇ ਚਰਚਾ ਹੋਈ, ਉਨ੍ਹਾਂ ਵਿੱਚ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਤੇ ਗਾਂਧੀ ਪਰਿਵਾਰ ਦੇ ਭਰੋਸੇਮੰਦ ਲੋਕਾਂ ਵਿੱਚੋਂ ਸੁਸ਼ੀਲ ਕੁਮਾਰ ਸ਼ਿੰਦੇ ਦਾ ਨਾਂ ਰੇਸ ਵਿੱਚ ਸਭ ਤੋਂ ਅੱਗੇ ਹੈ।

ਇਸ ਦੇ ਇਲਾਵਾ ਇੱਕ ਦਲਿਤ ਚਿਹਰਾ ਤੇ ਪਿਛਲੀ ਲੋਕ ਸਭਾ ਵਿੱਚ ਕਾਂਗਰਸ ਦੇ ਲੀਡਰ ਰਹੇ ਮੱਲਿਕਾਰਜੁਨ ਖੜਗੇ ਵੀ ਪ੍ਰਧਾਨਗੀ ਦੀ ਰੇਸ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਨੌਜਵਾਨ ਚਿਹਰਿਆਂ ਵਿੱਚ ਸਚਿਨ ਪਾਇਲਟ ਦਾ ਨਾਂ ਸਾਹਮਣੇ ਆ ਰਿਹਾ ਹੈ।

Related posts

ਸੈਮਸੰਗ ਨੋਇਡਾ ਪਲਾਂਟ ਵਿੱਚ ਤਿਆਰ ਕਰੇਗਾ ਗਲੈਕਸੀ ਐੱਸ-25 ਸਮਾਰਟਫੋਨ, ਜਾਣੋ ਕੀ ਹੈ ਇਸ ਫੋਨ ਦੀ ਖ਼ਾਸੀਅਤ

On Punjab

AAP Punjab: ਆਮ ਆਦਮੀ ਪਾਰਟੀ ‘ਚ ਮੁੱਖ ਮੰਤਰੀ ਦੇ ਚਿਹਰੇ ‘ਤੇ ਕਲੇਸ਼, ਆਖਰ ਭਗਵੰਤ ਮਾਨ ਨੇ ਕਹੀ ਵੱਡੀ ਗੱਲ

On Punjab

ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਮੁੜ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ

On Punjab