82.51 F
New York, US
July 27, 2024
PreetNama
ਰਾਜਨੀਤੀ/Politics

ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਬੋਲੇ ਕਾਂਗਰਸੀ ਮੁੱਖ ਮੰਤਰੀ, ਸਭ ਠੀਕ!

ਨਵੀਂ ਦਿੱਲੀ: ਕਾਂਗਰਸ ਵਿੱਚ ‘ਅਸਤੀਫ਼ਾ ਸੰਕਟ’ ਪੱਸਰ ਗਿਆ ਹੈ। ਇਸੇ ਦਰਮਿਆਨ ਕਾਂਗਰਸ ਸ਼ਾਸਿਤ 5 ਸੂਬਿਆਂ ਦੇ ਮੁੱਖ ਮੰਤਰੀ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ। ਇਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਪੁਡੁਚੇਰੀ ਦੇ ਮੁੱਖ ਮੰਤਰੀ ਨਾਰਾਇਣ ਸਾਮੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸ਼ਾਮਲ ਸਨ।

ਮੁਲਾਕਾਤ ਦੇ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੱਸਿਆ ਕਿ ਉਨ੍ਹਾਂ ਦੀ ਰਾਹੁਲ ਨਾਲ ਚੰਗੀ ਗੱਲਬਾਤ ਹੋਈ। ਉਨ੍ਹਾਂ ਰਾਹੁਲ ਨੂੰ ਵਰਕਰਾਂ ਦੀਆਂ ਮੰਗਾਂ ਦੱਸੀਆਂ ਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤ-ਹਾਰ ਤਾਂ ਹੁੰਦੀ ਰਹਿੰਦੀ ਹੈ। ਰਾਹੁਲ ਨੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਗੌਲ਼ਿਆ। ਉਨ੍ਹਾਂ ਉਮੀਦ ਜਤਾਈ ਕਿ ਰਾਹੁਲ ਉਨ੍ਹਾਂ ਦੀ ਗੱਲ ਵੱਲ ਧਿਆਨ ਜ਼ਰੂਰ ਦੇਣਗੇ।

ਇੱਕ ਪਾਸੇ ਜਿੱਥੇ ਕਾਂਗਰਸ ਦੇ ਮੁੱਖ ਮੰਤਰੀ ਰਾਹੁਲ ਗਾਂਧੀ ਨੂੰ ਮਨਾਉਣ ਪਹੁੰਚੇ ਤਾਂ ਦੂਜੇ ਪਾਸੇ ਪੰਜਾਬ ਸਾਂਸਦ ਬਾਜਵਾ ਕਹਿ ਰਹੇ ਹਨ ਕਿ ਰਾਹੁਲ ਨੂੰ ਮਨਾਉਣਾ ਹੈ ਤਾਂ ਖ਼ੁਦ ਪੰਜ ਮੁੱਖ ਮੰਤਰੀ ਅਸਤੀਫ਼ਾ ਦੇ ਦੇਣ। ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਕਿਸੇ ਵੀ ਮੁੱਖ ਮੰਤਰੀ ਤੇ ਪ੍ਰਧਾਨ ਦੇ ਅਸਤੀਫ਼ਾ ਨਾ ਦੇਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।

Related posts

ਹੁਣ ਰਾਮ ਰਹੀਮ ਨੇ ਮਾਂ ਦੀ ਸੇਵਾ ਲਈ ਮੰਗੀ ਪੈਰੋਲ, ਤੀਜੀ ਵਾਰ ਹਾਈਕੋਰਟ ‘ਚ ਕੋਸ਼ਿਸ਼

On Punjab

ਮੋਬਾਈਲ ਐਪ ਬੰਦ ਕਰਨ ਮਗਰੋਂ ਚੀਨ ਦੀ ਡਿਜੀਟਲ ਸੰਨ੍ਹ, ਭਾਰ ਦੇ 1350 ਲੀਡਰਾਂ ਦੀ ਜਾਸੂਸੀ

On Punjab

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਬਿਨ੍ਹਾਂ ਸਰਕਾਰ ਤੋਂ ਪੁੱਛੇ ਸਕੂਲ ਫੀਸ ‘ਚ ਨਹੀਂ ਕਰ ਸਕਦੇ ਵਾਧਾ

On Punjab