ਅੰਮ੍ਰਿਤਸਰ: ਜ਼ਿਲ੍ਹੇ ਦੀ ਘਰਿੰਡਾ ਪੁਲਿਸ ਨੇ ਰਾਮਕੇਸ਼ਵਰ ਨਾਂ ਦੇ ਨੌਜਵਾਨ ਖ਼ਿਲਾਫ਼ ਪਾਕਿਸਤਾਨੀ ਏਜੰਟ ਹੋਣ ਦੇ ਇਲਜ਼ਾਮ ਹੇਠ ਕੇਸ ਦਰਜ ਕਰ ਲਿਆ ਹੈ। ਅਟਾਰੀ ਰੇਲਵੇ ਸਟੇਸ਼ਨ ‘ਤੇ ਤਾਇਨਾਤ ਰਾਮਕੇਸ਼ਵਰ ‘ਤੇ ਇਲਜ਼ਾਮ ਹੈ ਕਿ ਉਹ ਸੀਮਾ ਸੁਰੱਖਿਆ ਬਲ ਦੀ ਖ਼ੁਫ਼ੀਆ ਜਾਣਕਾਰੀ ਲੀਕ ਕੀਤੀ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮਨਮੀਤ ਸਿੰਘ ਸੰਧੂ ਨੇ ਦੱਸਿਆ ਕਿ ਸਟੇਸ਼ਨ ‘ਤੇ ਗੇਟਮੈਨ ਵਜੋਂ ਤਾਇਨਾਤ ਰਾਮਕੇਸ਼ਵਰ ਬੀਐਸਐਫ ਦੀ ਖ਼ੁਫ਼ੀਆ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ। ਸੂਤਰਾਂ ਦੀ ਮੰਨੀਏ ਤਾਂ ਰਾਮਕੇਸ਼ਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪੁਲਿਸ ਨੇ ਹਾਲੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।