82.51 F
New York, US
July 27, 2024
PreetNama
ਖਬਰਾਂ/News

ਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਵਿਰਾਸਤ-ਏ-ਖਾਲਸਾ ਦਾ ਨਾਂ

ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਇਸ ਦੀ ਪੁਸ਼ਟੀ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵੱਲੋਂ ਕੀਤੀ ਗਈ ਹੈ। ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਇਸ ਦੀ ਪੁਸ਼ਟੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਪੰਜਾਬ ਦੇ ਸੱਭਿਆਚਾਰ, ਵਿਰਾਸਤ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਂਭਣ ਦਾ ਯਤਨ ਕੀਤਾ ਗਿਆ ਹੈ। ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ‘ਚ ਵਿਲੱਖਣ ਪਛਾਣ ਬਣਾ ਚੁੱਕਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਹੁਣ ਸਮੁੱਚੇ ਭਾਰਤ ‘ਚ ਪਹਿਲੇ ਨੰਬਰ ‘ਤੇ ਆ ਗਿਆ ਹੈ। ਇੱਥੇ ਸੈਲਾਨੀਆਂ ਦੀ ਗਿਣਤੀ ਮਹਿਜ਼ 7 ਸਾਲਾਂ ‘ਚ ਹੁਣ ਤਕ 97 ਲੱਖ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਸਾਲ 2018 ‘ਚ ਬੀਤੇ ਤਿੰਨ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਸੈਲਾਨੀ ਵਿਰਾਸਤ-ਏ-ਖ਼ਾਲਸਾ ਵੇਖਣ ਲਈ ਆਏ। ਇਸੇ ਕਰ ਕੇ ਲਿਮਕਾ ਬੁੱਕ ਆਫ ਰਿਕਾਰਡਜ਼ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇ ‘ਵਿਰਾਸਤ-ਏ-ਖ਼ਾਲਸਾ’ ਨੂੰ ਦੇਸ਼ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਮੰਨਿਆ ਗਿਆ ਹੈ। ਲਿਮਕਾ ਬੁੱਕ ਆਫ ਰਿਕਾਰਡਜ਼ ਦੇ ਦਫ਼ਤਰ ਮੁਤਾਬਕ ਉਨ੍ਹਾਂ ਵੱਲੋਂ ਆਪਣੇ ਫਰਵਰੀ ਮਹੀਨੇ ‘ਚ ਆਉਣ ਵਾਲੇ ਐਡੀਸ਼ਨ ‘ਚ ਇਸ ਨੂੰ ਛਾਪਣ ਦੀ ਪੁਸ਼ਟੀ ਵਿਭਾਗ ਕੋਲ ਕਰ ਦਿੱਤੀ ਗਈ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਵਿਰਾਸਤ-ਏ-ਖ਼ਾਲਸਾ’ ਦੀਆਂ 27 ਗੈਲਰੀਆਂ ਹਨ ਤੇ ਇਨ੍ਹਾਂ ਗੈਲਰੀਆਂ ‘ਚ ਪੰਜਾਬ ਦੇ ਅਮੀਰ ਤੇ ਗੌਰਵਮਈ 550 ਸਾਲਾਂ ਦੇ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਲਾਨੀਆਂ ਲਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤਕ ਪਾਸ ਮੁਹੱਈਆ ਕਰਵਾਏ ਜਾਂਦੇ ਹਨ।

ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਾਲ 2011 ਤੋਂ ਲੈ ਕੇ ਹੁਣ ਤਕ 97.01 ਲੱਖ ਸੈਲਾਨੀ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰ ਚੁੱਕੇ ਹਨ, ਜਿਨ੍ਹਾਂ ‘ਚ ਮੁੱਖ ਤੌਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਮਾਰੀਸ਼ਸ ਦੇ ਰਾਸ਼ਟਰਪਤੀ, ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸਣੇ ਵੱਖ-ਵੱਖ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਤੇ ਰਾਜਦੂਤ ਸਹਿਬਾਨ ਸ਼ਾਮਲ ਹਨ। ਵਿਰਾਸਤ-ਏ-ਖ਼ਾਲਸਾ ਵੱਲੋਂ ਬਿਜਲੀ ਖ਼ਰਚ ਘਟਾਉਣ ਲਈ ਚੁੱਕੇ ਕਦਮਾਂ ਦੇ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਐਨਰਜੀ ਕੰਜ਼ਰਵੇਸ਼ਨ ਐਵਾਰਡ ਵੀ ਵਿਰਾਸਤ-ਏ-ਖ਼ਾਲਸਾ ਨੂੰ ਦਿੱਤਾ ਗਿਆ ਹੈ। ਬੀਤੇ ਵਰ੍ਹੇ ਦੌਰਾਨ ਵਿਰਾਸਤ-ਏ-ਖ਼ਾਲਸਾ ਦੇ ਮਹੀਨਾਵਾਰ ਬਿਜਲੀ ਦੇ ਬਿੱਲ ‘ਚ 4 ਤੋਂ 5 ਲੱਖ ਰੁਪਏ ਦੀ ਜ਼ਿਕਰਯੋਗ ਬੱਚਤ ਦਰਜ ਕੀਤੀ ਗਈ ਹੈ।

ਵਿਰਾਸਤ-ਏ-ਖ਼ਾਲਸਾ ਦੇ ਮੁੱਖ ਕਾਰਜਕਾਰੀ ਅਫ਼ਸਰ ਮਲਵਿੰਦਰ ਸਿੰਘ ਜੱਗੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਔਸਤਨ 5262 ਤੋਂ ਵੱਧ ਸੈਲਾਨੀ ਦਰਸ਼ਨ ਕਰਨ ਲਈ ਆਉਂਦੇ ਹਨ, ਜਦਕਿ ਬੀਤੇ ਤਿੰਨ ਸਾਲਾਂ ਦੇ ਮੁਕਾਬਲੇ ਸਾਲ 2018 ‘ਚ ਸਭ ਤੋਂ ਵੱਧ ਸੈਲਾਨੀਆਂ ਵੱਲੋਂ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ ਕੀਤੇ ਗਏ ਹਨ।

Related posts

ਥਾਣਾ ਜ਼ੀਰਾ ਵਿਚ ਹੋਏ ਹਮਲੇ ਦੀ ਜਾਂਚ ਤੁਰੰਤ ਮੁਕੰਮਲ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਤੇ ਪੀੜ੍ਹਤਾ ਨੂੰ ਇਨਸਾਫ ਦੁਆਇਆ ਜਾਵੇ: ਕਿਸਾਨ

Pritpal Kaur

ਡੀ-ਵਾਰਮਿੰਗ ਦਿਹਾੜੇ ਮੌਕੇ ਹਜ਼ਾਰਾ ਬੱਚਿਆਂ ਨੂੰ ਖੁਆਈਆਂ ਗਈਆ ਅਲਬੈਨਡਾਜੋਲ ਦੀਆਂ ਗੋਲੀਆਂ

Pritpal Kaur

ਰੱਥ ਯਾਤਰਾ ‘ਚ ਧੱਕਾ-ਮੁੱਕੀ, 50 ਤੋਂ ਵੱਧ ਲੋਕ ਜ਼ਖਮੀ, ਪੰਜ ਦੀ ਹਾਲਤ ਗੰਭੀਰ

On Punjab