82.51 F
New York, US
July 27, 2024
PreetNama
ਖੇਡ-ਜਗਤ/Sports News

ਲੁਧਿਆਣਾ ਦੀ ਸਿਮਰਨਜੀਤ ਕੌਰ ਨੇ ਭਾਰਤ ਨੂੰ ਦਿਵਾਇਆ ਸੋਨ ਤਮਗ਼ਾ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾਤਮਗਾ ਜਿੱਤਿਆ।

ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨ੍ਹਾਂਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ।

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਨਾਮ ਕਮਾਇਆ ਹੈ।

ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾਜਿੱਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂਟੋਕੀਓ ਓਲੰਪਿਕ ਖੇਡਾਂ ਵਿੱਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾਬੰਨ੍ਹਿਆ।
ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗਵਿੱਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿੱਚ ਹਿੱਸਾ ਲੈਂਦੀ ਹੈ।

ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿੱਚ ਏਸ਼ਿਆਈ ਖੇਡਾਂ ਦੀ ਤਮਗਾ ਜੇਤੂ ਮੇਜ਼ਬਾਨਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।

Related posts

ਅਦਾਕਾਰਾ ਇਸ਼ਾ ਗੁਪਤਾ ਨੇ ਅਨੁਪਮ ਖੇਰ ਬਾਰੇ ਕੀਤਾ ਨਵਾਂ ਖੁਲਾਸਾ

On Punjab

ਉਮਰ ਅਕਮਲ ਨੂੰ ਪਾਬੰਦੀ ਦੀ ਸਜ਼ਾ ‘ਚ ਮਿਲ ਸਕਦੀ ਹੈ ਕੁੱਝ ਛੋਟ

On Punjab

IndVsSA: ਟੈਸਟ ਮੈਚ ‘ਚ ਓਪਨਿੰਗ ਕਰਦੇ ਹੀ ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ, ਬਾਰਸ਼ ਨੇ ਰੋਕਿਆ ਮੈਚ

On Punjab