ਮੁੱਗੋਵਾਲ ਦੀ ਬਲਾਕ ਮਾਹਿਲਪੁਰ ਦੇ ਪਿੰਡ ਕੋਠੀ ਵਿਖੇ ਢਾਈ ਮਹੀਨੇ ਪਹਿਲਾਂ ਹੀ ਵਿਆਹੀ ਗਈ ਇਕ ਮੁਟਿਆਰ ਨੇ ਆਪਣੇ ਤਿੰਨ ਦਿਓਰਾਂ ਤੇ ਸਹੁਰਾ ਪਰਿਵਾਰ ਵੱਲੋਂ ਮਾਨਸਿਕ ਤੌਰ ‘ਤੇ ਤੰਗ ਪਰੇਸ਼ਾਨ ਕਰਨ ਤੇ ਫੋਨ ‘ਤੇ ਅਸ਼ਲੀਲ ਸੰਦੇਸ਼ ਭੇਜਣ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਨਰਿੰਦਰਪਾਲ ਪੁੱਤਰ ਬਨਾਰਸੀ ਦਾਸ ਵਾਸੀ ਮੁੱਗੋਵਾਲ ਨੇ ਥਾਣਾ ਚੱਬੇਵਾਲ ਦੀ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸ ਦੀ ਲੜਕੀ ਮਮਤਾ (22) ਦਾ ਵਿਆਹ 13 ਅਕਤੂਬਰ 2018 ਨੂੰ ਇੰਦਰਜੀਤ ਸਿੰਘ ਪੁੱਤਰ ਪ੫ੀਤਮ ਸਿੰਘ ਵਾਸੀ ਕੋਠੀ ਨਾਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਥੋੜੇ ਦਿਨਾਂ ਬਾਅਦ ਹੀ ਉਨ੍ਹਾਂ ਦੀ ਲੜਕੀ ਦੇ ਦਿਓਰਾਂ ਹਰਤਿੰਦਰ ਕੁਮਾਰ, ਦਵਿੰਦਰ ਕੁਮਾਰ ਤੇ ਰੇਸ਼ਮ ਸਿੰਘ ਨੇ ਫੋਨ ‘ਤੇ ਅਸ਼ਲੀਲ ਸੰਦੇਸ਼ ਭੇਜਣੇ ਸ਼ੁਰੂ ਕਰ ਦਿੱਤੇ।
ਉਸ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਆਪਣੇ ਸਹੁਰੇ ਪ੫ੀਤਮ ਸਿੰਘ ਤੇ ਪਤੀ ਇੰਦਰਜੀਤ ਸਿੰਘ ਨੂੰ ਵੀ ਦੱਸਿਆ। ਪ੫ੀਤਮ ਸਿੰਘ ਤੇ ਇੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਇਸ ਸਬੰਧੀ ਤਾੜਨਾ ਕੀਤੀ ਸੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ। ਉਨ੍ਹਾਂ ਦੱਸਿਆ ਕਿ 28 ਦਸੰਬਰ ਨੂੰ ਉਨ੍ਹਾਂ ਦੀ ਧੀ ਮਮਤਾ ਨੇ ਸ਼ਾਮ ਤਿੰਨ ਵਜੇ ਦੇ ਕਰੀਬ ਉਨ੍ਹਾਂ ਨੂੰ ਫੋਨ ਕੀਤਾ ਤਾਂ ਉਸ ਨੇ ਸਹੁਰਾ ਪਰਿਵਾਰ ‘ਚ ਹੋਈ ਗੱਲਬਾਤ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਚਾਰ ਵਜੇ ਦੇ ਕਰੀਬ ਉਨ੍ਹਾਂ ਨੂੰ ਸਹੁਰਾ ਪਰਿਵਾਰ ਨੇ ਫੋਨ ਕੀਤਾ ਕਿ ਮਮਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ। ਜਦੋਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਲਾਸ਼ ਮੰਜੇ ‘ਤੇ ਪਈ ਸੀ ਤੇ ਗਰਦਨ ‘ਤੇ ਰੱਸੀ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਸਹੁਰਾ ਪਰਿਵਾਰ ਦੇ ਦੱਸਣ ਅਨੁਸਾਰ ਮਮਤਾ ਨੇ ਚੁਬਾਰੇ ‘ਚ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੋਸ਼ ਲਗਾਇਆ ਕਿ ਤਿੰਨੋਂ ਦਿਓਰਾਂ ਤੇ ਪਤੀ ਤੋਂ ਤੰਗ ਆ ਕੇ ਉਨ੍ਹਾਂ ਦੀ ਧੀ ਨੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਐਤਵਾਰ ਥਾਣਾ ਚੱਬੇਵਾਲ ਦੀ ਪੁਲਿਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਥਾਣਾ ਚੱਬੇਵਾਲ ਦੀ ਪੁਲਿਸ ਨੇ ਪਤੀ ਤੇ ਦਿਓਰਾਂ ਸਮੇਤ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।