PreetNama
ਫਿਲਮ-ਸੰਸਾਰ/Filmy

ਵੋਟਰਾਂ ਨੂੰ ਭਟਕਾਉਣ ਲਈ ਬਣਾਈ ਡਾ. ਮਨਮੋਹਨ ਸਿੰਘ ’ਤੇ ਫਿਲਮ?, ਇੱਕ ਹੋਰ ਪਟੀਸ਼ਨ ਦਾਇਰ

ਚੰਡੀਗੜ੍ਹ: ਸ਼ਨੀਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ’ਤੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦੇ ਟ੍ਰੇਲਰ ਉੱਤੇ ਰੋਕ ਲਾਉਣ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਬਿਆਨ ਦਿੱਤਾ ਹੈ ਕਿ ਇਹ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਮਨ ਬਦਲਣ ਦੀ ਯੋਜਨਾ ਤਹਿਤ ਬਣਾਈ ਗਈ ਹੈ।

ਪਟੀਸ਼ਨਕਰਤਾ ਪੂਜਾ ਮੈਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਦਮ ਕਿਸੇ ਸਿਆਸੀ ਦਲ ਨਾਲ ਸਬੰਧਤ ਨਹੀਂ ਬਲਕਿ ਉਨ੍ਹਾਂ ਜ਼ਿੰਮੇਵਾਰ ਨਾਗਰਕ ਹੋਣ ਦੇ ਨਾਤੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਜਾਣਬੁੱਝ ਕੇ ਬਣਾਈ ਗਈ ਹੈ। ਮੈਂ ਨਹੀਂ ਚਾਹੁੰਦੀ ਕਿ ਲੋਕ ਫਿਲਮ ਤੋਂ ਪ੍ਰਭਾਵਿਤ ਹੋ ਕੇ ਆਪਣਾ ਵੋਟ ਪਾਉਣ। ਟ੍ਰੇਲਰ ਮੁਤਾਬਕ ਪਰਮਾਣੂ ਸਮਝੌਤੇ ਤੇ ਕਸ਼ਮੀਰ ਵਰਗੇ ਮੁੱਦਿਆਂ ’ਤੇ ਕਾਂਗਰਸ ਸਰਕਾਰ ਵੱਲੋਂ ਚੁੱਕੇ ਕਦਮ ਗੈਰ ਸੰਵਿਧਾਨਕ ਸਨ। ਇਸ ਨਾਲ ਕੌਮਾਂਤਰੀ ਪੱਧਰ ’ਤੇ ਭਾਰਤ ਦੇ ਵੱਕਾਰ ਨੂੰ ਸੱਟ ਪੁੱਜ ਰਹੀ ਹੈ।

ਇਸ ਪਟੀਸ਼ਨ ’ਤੇ 7 ਜਨਵਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਏਗੀ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਫਿਲਮ ਨਿਰਮਾਤਾਵਾਂ ਨੇ ਸਾਬਕਾ ਪੀਐਮ ਮਨਮੋਹਨ ਸਿੰਘ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਸਖ਼ਸ਼ੀਅਤ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਹਾਰਾਸ਼ਟਰ ਯੂਥ ਕਾਂਗਰਸ ਨੇ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਯੂਪੀ ਵਿੱਚ ਵੀ ਫਿਲਮ ਸਬੰਧੀ ਪਟੀਸ਼ਨ ਦਾਇਰ ਕੀਤੀ ਜਾ ਚੁੱਕੀ ਹੈ।

Related posts

Google ਦੀ ਇਕ ਹੋਰ ਗੜਬੜੀ, ਹੁਣ Sara Tendulkar ਨੂੰ ਦੱਸਿਆ ਕ੍ਰਿਕਟਰ ਸ਼ੁੱਭਮਨ ਗਿੱਲ ਦੀ ਪਤਨੀ

On Punjab

ਲਖਵਿੰਦਰ ਵਡਾਲੀ ਕਿਸ ਤੋਂ ਮੰਗ ਰਹੇ ਹਨ ਹੱਥ ਜੋੜ ਕੇ ਮੁਆਫੀ,ਵਾਇਰਲ ਟਵੀਟ ਹੋਇਆ

On Punjab

ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ ‘ਤੇ ਸਲਮਾਨ ਖਾਨ, ਕਿਹਾ- ‘ਮਾਫੀ ਮੰਗੇ ਨਹੀਂ ਤਾਂ ਦੇਵਾਂਗੇ ਠੋਸ ਜਵਾਬ’

On Punjab