PreetNama
ਖਬਰਾਂ/Newsਖਾਸ-ਖਬਰਾਂ/Important News

ਵੱਡੇ ਬਾਦਲ ਦੀ ਗੈਰ ਹਾਜ਼ਰੀ ‘ਚ ਛੋਟੇ ਬਾਦਲ ਨੇ ਗਾਏ ਮੋਦੀ ਦੇ ਸੋਹਲੇ

ਸਵਿੰਦਰ ਕੌਰ, ਮੋਹਾਲੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਚਾਹੇ ਅਕਾਲੀ ਲੀਡਰ ਬਹੁਤੇ ਖੁਸ਼ ਨਜ਼ਰ ਨਹੀਂ ਆਏ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਦੀ ਦੇ ਖੂਬ ਸੋਹਲੇ ਗਾਏ। ਸੁਖਬੀਰ ਨੇ ਮੋਦੀ ਵੱਲੋਂ ਮਿਸ਼ਨ 2019 ਦਾ ਪੰਜਾਬ ਤੋਂ ਆਗ਼ਾਜ਼ ਕਰਨ ਬਦਲੇ ਉਨ੍ਹਾਂ ਦਾ ਧੰਨਵਾਦ ਕੀਤਾ।

ਸੁਖਬੀਰ ਬਾਦਲ ਨੇ ਕਾਂਗਰਸ ਨੂੰ ਸਿੱਖਾਂ ਉੱਪਰ ਅੱਤਿਆਚਾਰ ਕਰਨ ਵਾਲੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਸਿਰਫ ਤਿੰਨ ਪ੍ਰਧਾਨ ਮੰਤਰੀਆਂ ਨੇ ਹੀ ਪੰਜਾਬ ਦਾ ਦਰਦ ਸਮਝਿਆ ਹੈ। ਉਨ੍ਹਾਂ ਵਿੱਚ ਅਟਲ ਬਿਹਾਰੀ ਵਾਜਪਾਈ, ਇੰਦਰ ਕੁਮਾਰ ਗੁਜਰਾਲ ਤੇ ਨਰੇਂਦਰ ਮੋਦੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਾਜਪਾਈ ਨੇ ਪੰਜਾਬ ਨੂੰ ਵੱਡੇ ਪ੍ਰਾਜੈਕਟ ਦਿੱਤੀ ਤੇ ਗੁਜਰਾਲ ਨੇ 10 ਮਿੰਟ ਵਿੱਚ ਪੰਜਾਬ ਦਾ 8500 ਕਰੋੜ ਦਾ ਕਰਜ਼ ਮਾਫ ਕਰ ਦਿੱਤਾ।

ਉਨ੍ਹਾਂ ਨੇ ਮੋਦੀ ਦੀ ਖੂਬ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਪੰਜਾਬ ਨੂੰ ਵੱਡੀ ਦੇਣ ਹੈ। ਮੋਦੀ ਨੇ ਹੀ ਸਿੱਖਾਂ ਦੇ ਮਸਲੇ ਹੱਲ ਕੀਤੇ। ਕਰਤਾਰਪੁਰ ਕੌਰੀਡੋਰ ਖੁੱਲ੍ਹਵਾਇਆ ਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਵਾਈਆਂ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਨਾਵਾਂ ‘ਤੇ ਸੜਕਾਂ ਤੇ ਸੰਸਥਾਵਾਂ ਦੇ ਨਾਂ ਬਦਲ ਦੇਣੇ ਚਾਹੀਦੇ ਹਨ ਕਿਉਂਕਿ ਉਹ ਸਿੱਖਾਂ ਦੇ ਕਾਤਲ ਹਨ।

Related posts

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾ

On Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab

ਭਾਦੋਂ ਦੇ ਮੀਂਹ ਨਾਲ ਝੋਨੇ ਦੀ ਫ਼ਸਲ ਖਿੜੀ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ

On Punjab