srinagar grenade attack : ਸ਼੍ਰੀਨਗਰ: ਸ਼੍ਰੀਨਗਰ ਦੇ ਅਮੀਰਾਕਦਲ ਪੁਲ਼ ਨੇੜੇ ਗਨੀ ਖ਼ਾਨ ਇਲਾਕੇ ਵਿੱਚ ਮੌਲਾਨਾ ਆਜ਼ਾਦ ਰੋਡ ‘ਤੇ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਗ੍ਰਨੇਡ ਹਮਲਾ ਕੀਤਾ। ਹਮਲੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ। ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਪੂਰੀ ਤਰ੍ਹਾਂ ਨਾਲ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਤਲਾਸ਼ ਲਈ ਸਰਚ ਮੁਹਿੰਮ ਚਲਾਈ ਗਈ ਹੈ ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਜਦੋਂ ਇਸ ਮਾਰਕੀਟ ‘ਤੇ ਹਮਲਾ ਕੀਤਾ ਗਿਆ ਤਾਂ ਉਸ ਸਮੇਂ ਵੱਡੀ ਗਿਣਤੀ ਵਿਚ ਲੋਕ ਇੱਥੇ ਖਰੀਦਦਾਰੀ ਕਰ ਰਹੇ ਸਨ । ਉਨ੍ਹਾਂ ਦੱਸਿਆ ਕਿ ਇਸ ਮਾਰਕੀਟ ਵਿੱਚ ਫਲ਼ਾਂ-ਸਬਜ਼ੀਆਂ ਆਦਿ ਦੀਆਂ ਰੇਹੜੀਆਂ ਲੱਗੀਆਂ ਹੀ ਰਹਿੰਦੀਆਂ ਹਨ, ਜਿਸ ਕਾਰਨ ਇੱਥੇ ਕਾਫ਼ੀ ਭੀੜ ਹੁੰਦੀ ਹੈ ।