73.49 F
New York, US
July 24, 2024
PreetNama
ਸਿਹਤ/Health

ਸਬਜ਼ੀਆਂ ਦਾ ਤੜਕਾ ਹੋਇਆ ਕੌੜਾ….

ਨਵੀਂ ਦਿੱਲੀ: ਅੱਜ ਦੇ ਸਮੇਂ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਵੱਧ ਗਈ ਹੈ । ਜਿਸ ਵਿੱਚ ਹੁਣ ਵਿੱਚ ਹੁਣ ਪਿਆਜ਼ ਦੀਆਂ ਕੀਮਤਾਂ ਵਿੱਚ ਵੀ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ । ਪਿਆਜ਼ ਦੀਆਂ ਵੱਧਦੀਆਂ ਕੀਮਤਾਂ ਨੇ ਰਸੋਈ ਦੇ ਤੜਕੇ ਦਾ ਸੁਆਦ ਵਿਗਾੜ ਕੇ ਰੱਖ ਦਿੱਤਾ ਹੈ । ਵੀਰਵਾਰ ਨੂੰ ਦੇਸ਼ ਦਾ ਸਭ ਤੋਂ ਵੱਡਾ ਥੋਕ ਬਾਜ਼ਾਰ ਵਿੱਚ ਪਿਆਜ਼ ਦੀ ਔਸਤ ਥੋਕ ਕੀਮਤ 1,000 ਰੁਪਏ ਪ੍ਰਤੀ ਕੁਇੰਟਲ ‘ਤੇ ਪਹੁੰਚ ਗਈ ਹੈ । ਦਰਅਸਲ, ਪਿਆਜ਼ ਦੀਆਂ ਇਹ ਨਵੀਆਂ ਕੀਮਤਾਂ ਚਾਰ ਸਾਲਾਂ ਵਿੱਚ ਪਹਿਲੀ ਵਾਰ ਇਸ ਤਰ੍ਹਾਂ ਉੱਚਾਈ ਨੂੰ ਛੂਹ ਰਹੀਆਂ ਹਨ । ਇਸ ਤੋਂ ਪਹਿਲਾਂ ਸਾਲ 2015 ਵਿੱਚ ਵੀ ਪਿਆਜ਼ ਦੀਆਂ ਕੀਮਤਾਂ ਵਿੱਚ ਸਭ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਸੀ । ਦੱਸ ਦੇਈਏ ਕਿ ਸਾਲ 2015 ਵਿੱਚ ਸਤੰਬਰ ਦੇ ਮਹੀਨੇ ਵਿੱਚ ਪਿਆਜ਼ ਦਾ ਥੋਕ ਭਾਅ 4,300 ਰੁਪਏ ਪ੍ਰਤੀ ਕਿਲੋ ਸੀ ਜਿਸ ਤੋਂ ਬਾਅਦ ਹੁਣ ਦੇਸ਼ ਦੇ ਇਤਿਹਾਸ ਵਿੱਚ ਪਿਆਜ਼ ਦੇ ਭਾਅ ਵਿੱਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਗਿਆ । ਪਿਆਜ਼ਾਂ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਲੋਕ ਪਿਆਜ਼ ਬਹੁਤ ਪ੍ਰੇਸ਼ਾਨ ਹਨ । ਦੇਸ਼ ਦੇ ਕਈ ਹਿੱਸਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਤੋਂ ਪਿਆਜ਼ ਦੀ ਨਵੀਂ ਖੇਪ ਮੰਡੀਆਂ ਤੱਕ ਨਹੀਂ ਪਹੁੰਚ ਰਹੀ । ਜਿਸ ਕਾਰਨ ਪਿਆਜ਼ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਾਧਾ ਹੋ ਰਿਹਾ ਹੈ । ਜ਼ਿਕਰਯੋਗ ਹੈ ਕਿ ਬਾਰਿਸ਼ ਕਾਰਨ ਪਿਆਜ਼ ਦਾ ਕਾਫ਼ੀ ਜ਼ਿਆਦਾ ਸਟਾਕ ਖਰਾਬ ਹੋ ਚੁੱਕਿਆ ਹੈ । ਜਿਸ ਕਾਰਨ ਕਈ ਸੂਬਿਆਂ ਵਿੱਚ ਪਿਆਜ਼ ਨਾ ਦੇ ਬਰਾਬਰ ਆ ਰਿਹਾ ਹੈ ।ਅੱਜ ਦੇ ਸਮੇਂ ਵਿੱਚ ਪਿਆਜ਼ ਦੀ ਡਿਮਾਂਡ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸ ਕਾਰਨ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ।

Related posts

Winter Diet : ਜਾਣੋ ਕਿਵੇਂ ਸਰਦੀਆਂ ’ਚ ਸਕਿਨ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ ਅਮਰੂਦ !, ਫਾਇਦੇ ਜਾਣ ਕੇ ਰਹਿ ਜਾਓਗੇ ਦੰਗ

On Punjab

ਖੱਬੇ ਪਾਸੇ ਲੇਟ ਕੇ ਸੌਣ ਨਾਲ ਮਿਲਦੇ ਹਨ ਇਹ ਫਾਇਦੇAug 19, 2019 9:53 Am

On Punjab

On Punjab