PreetNama
ਖਾਸ-ਖਬਰਾਂ/Important News

ਸਰਕਾਰੀ ਹਸਪਤਾਲ ‘ਚੋਂ ਸ਼ਰੇਆਮ 3 ਦਿਨਾਂ ਦਾ ਬੱਚਾ ਚੋਰੀ

ਫ਼ਤਿਹਾਬਾਦ: ਸਥਾਨਕ ਸਰਕਾਰੀ ਹਸਪਤਾਲ ਵਿੱਚ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਨਵਜਾਤ ਬੱਚੇ ਨੂੰ ਚੋਰੀ ਕਰ ਲਿਆ ਗਿਆ। ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇੱਕ ਮਹਿਲਾ ਸਭ ਦੀਆਂ ਅੱਖਾਂ ਸਾਹਮਣੇ 3 ਦਿਨਾਂ ਦੇ ਬੱਚੇ ਨੂੰ ਚੁੱਕ ਕੇ ਲੈ ਗਈ।

ਹਾਸਲ ਜਾਣਕਾਰੀ ਮੁਤਾਬਕ ਜਦੋਂ ਵਾਰਡ ਤੋਂ ਬੱਚਾ ਚੋਰੀ ਹੋਇਆ ਤਾਂ ਹਫੜਾ-ਦਫੜੀ ਮੱਚ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਸਪਤਾਲ ਦੇ ਸੀਸੀਟੀਵੀ ਫੁਟੇਜ਼ ਖੰਘਾਲਣੇ ਸ਼ੁਰੂ ਕੀਤੇ ਤਾਂ ਇੱਕ ਮਹਿਲਾ ਬੱਚੇ ਨੂੰ ਲਿਜਾਂਦੀ ਨਜ਼ਰ ਆਈ। ਮਹਿਲਾ ਨੇ ਚੁੰਨੀ ਨਾਲ ਮੂੰਹ ਢੱਕਿਆ ਹੋਇਆ ਸੀ।

ਦਰਅਸਲ ਪਿੰਡ ਭੂਥਨ ਖੁਰਦ ਵਾਸੀ ਮਹਿਲਾ ਨੇ 3 ਦਿਨ ਪਹਿਲਾਂ ਨਾਗਰਿਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚਾ ਚੋਰੀ ਕਰਨ ਵਾਲੀ ਮਹਿਲਾ ਨੇ ਅੱਜ ਸਵੇਰੇ ਬੱਚਾ ਨੂੰ ਖਿਡਾਉਣ ਦੇ ਬਹਾਨੇ ਬੱਚਾ ਚੁੱਕਿਆ ਤੇ ਮੌਕਾ ਪਾ ਕੇ ਬੱਚੇ ਸਮੇਤ ਫਰਾਰ ਹੋ ਗਈ।

ਇਸ ਪਿੱਛੋਂ ਕਾਫੀ ਦੇਰ ਜਦੋਂ ਮਹਿਲਾ ਵਾਪਸ ਨਹੀਂ ਆਈ ਤਾਂ ਪਰਿਵਾਰ ਨੇ ਮਹਿਲਾ ਦੀ ਤਲਾਸ਼ ਸ਼ੁਰੂ ਕੀਤੀ। ਮਾਮਲੇ ਦੀ ਸੂਚਨਾ ਮਿਲਣ ‘ਤੇ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ। ਫਿਲਹਾਲ ਮੁਲਜ਼ਮ ਮਹਿਲਾ ਤੇ ਬੱਚੇ ਦਾ ਕੋਈ ਪਤਾ ਨਹੀਂ ਲੱਗਾ। ਪੁਲਿਸ ਸੀਸੀਟੀਵੀ ਦੇ ਆਧਾਰ ‘ਤੇ ਮਹਿਲਾ ਦੀ ਭਾਲ ਕਰ ਰਹੀ ਹੈ।

Related posts

ਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜ

On Punjab

ਸਭ ਤੋਂ ਭਾਰੀ ਅੱਤਵਾਦੀ ਗ੍ਰਿਫਤਾਰ, ਪੁਲਿਸ ਨੇ ਮਸਾਂ ਹੀ ਟਰੱਕ ‘ਚ ਲੱਦਿਆ

On Punjab

500 ਕਰੋੜ ਦੇ ਧੋਖਾਧੜੀ ਮਾਮਲੇ ‘ਚ ਫਸੇ ਐਲਵਿਸ਼ ਯਾਦਵ, ਦਿੱਲੀ ਪੁਲਿਸ ਨੇ ਕਾਮੇਡੀਅਨ ਭਾਰਤੀ ਸਿੰਘ ਸਮੇਤ 5 ਨੂੰ ਭੇਜਿਆ ਸੰਮਨ ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੀ ਧੋਖਾਧੜੀ ਵਾਲੇ ਐਪ ਅਧਾਰਤ ਘੁਟਾਲੇ ਦੇ ਸਬੰਧ ਵਿੱਚ ਯੂਟਿਊਬਰ ਐਲਵੀਸ਼ ਯਾਦਵ ਅਤੇ ਕਾਮੇਡੀਅਨ ਭਾਰਤੀ ਸਿੰਘ ਸਮੇਤ ਪੰਜ ਲੋਕਾਂ ਨੂੰ ਸੰਮਨ ਕੀਤਾ ਹੈ। ਪੁਲਿਸ ਨੂੰ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਈ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰਾਂ ਨੇ ਆਪਣੇ ਪੰਨਿਆਂ ‘ਤੇ HIBOX ਮੋਬਾਈਲ ਐਪਲੀਕੇਸ਼ਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਐਪ ਰਾਹੀਂ ਨਿਵੇਸ਼ ਕਰਨ ਦਾ ਲਾਲਚ ਦਿੱਤਾ।

On Punjab