ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼, ਪੰਜਾਬ ਐਂਡ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ, ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਤੋਂ ਇਲਾਵਾ ਪੀਐਸਐਸਐਫ (ਵਿਗਆਨਿਕ) ਵਲੋਂ ਰੋਸ ਰੈਲੀ ਕਰਦਿਆ ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਅੱਗੇ ਸਰਕਾਰ ਖਿਲਾਫ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆ ਸਮੂਹ ਯੂਨੀਅਨਾਂ ਦੇ ਆਗੂਆਂ ਨੇ ਦੋਸ਼ ਲਗਾਉਂਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਟਾਇਮ ਲੈ ਕੇ ਵੀ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਅੱਗੇ ਵਧਾਈ ਜਾ ਸਕਦੀ ਹੈ। ਰੋਸ ਰੈਲੀ ਨੂੰ ਬੁਲਾਰਿਆਂ ਨੇ ਸੰਬੋਧਨ ਕਰਦਿਆ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਵਿਰੋਧੀ ਨੀਤੀਆਂ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਦੱਸਿਆ ਕਿ ਚੋਣਾਂ ਸਮੇਂ ਕੇਂਦਰ ਦੀ ਐੱਨਡੀਏ ਸਰਕਾਰ ਅਤੇ ਪੰਜਾਬ ਦੀ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸੀ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।