PreetNama
ਖਬਰਾਂ/News

ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ‘ਚ ਕਾਮਰੇਡਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਰੋਸ

ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਾਮਰੇਡ ਸੁਰਿੰਦਰ ਢੰਡੀਆਂ ਦੀ ਧੋਖੇ ਨਾਲ ਕੀਤੀ ਨਾਜਾਇਜ਼ ਗ੍ਰਿਫ਼ਤਾਰੀ ਦੀ ਸਖਤ ਨਿਖੇਧੀ ਕੀਤੀ ਗਈ ਹੈ। ਇਸ ਸਬੰਧ ਵਿਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਪਿਆਰਾ ਮੇਘਾ ਨੇ ਕਿਹਾ ਕਿ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਕੇਤਨ ਬਲਿਰਾਮ ਪਾਟਿਲ ਨੇ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਾਮਰੇਡ ਸੁਰਿੰਦਰ ਢੰਡੀਆਂ ਨੂੰ ਇੱਕ ਮੀਟਿੰਗ ਦੇ ਬਹਾਨੇ ਐੱਸਐੱਸਪੀ ਦਫ਼ਤਰ ਫਾਜ਼ਿਲਕਾ ਬੁਲਾ ਕੇ ਇਕ ਸਾਜਿਸ਼ ਤਹਿਤ ਧੋਖੇ ਨਾਲ ਪਰਚਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ, ਜੋ ਕਿ ਅਤੀ ਨਿੰਦਣਯੋਗ ਹੈ।

ਚਰਨਜੀਤ ਛਾਂਗਾ ਰਾਏ ਅਤੇ ਪਿਆਰਾ ਮੇਘਾ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਅਜਿਹੀ ਘਿਨੌਣੀ ਹਰਕਤ ਨਾਲ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸ਼ਨ ਤੋਂ ਵਿਸ਼ਵਾਸ ਉੱਠ ਗਿਆ ਹੈ। ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮੁਖੀ ਤੋਂ ਮੰਗ ਕਰਦਿਆਂ ਕਿਹਾ ਕਿ ਕਾਮਰੇਡ ਹੰਸ ਰਾਜ ਗੋਲਡਨ ਸਮੇਤ ਉਨ੍ਹਾਂ ਦੇ ਸਾਥੀ ਆਗੂਆਂ ‘ਤੇ ਕੀਤਾ ਨਾਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਕਾਮਰੇਡ ਆਗੂਆਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰਨ ਵਾਲੇ ਜ਼ਿਲ੍ਹਾ ਪੁਲਸ ਮੁਖੀ ਕੇਤਨ ਬਲੀਰਾਮ ਪਾਟਿਲ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਆਗੂ ਸਾਥੀ ਭਗਵਾਨ ਦਾਸ ਬਹਾਦਰ ਕੇ, ਬਲਾਕ ਆਗੂ ਵਿੱਕੀ ਗੁਰੂਹਰਸਹਾਏ, ਹੈਪੀ ਗੁਰੁਹਰਸਹਾਏ, ਏਆਈਐੱਸਐੱਫ ਦੇ ਜ਼ਿਲ੍ਹਾ ਆਗੂ ਸੁਰਜੀਤ ਮੇਘਾ ਅਤੇ ਕੇਵਲ ਛਾਂਗਾ ਰਾਏ ਆਦਿ ਹਾਜ਼ਰ ਸਨ।

Related posts

ਸੋਸ਼ਲ ਮੀਡੀਆ ‘ਤੇ ਲੀਡਰਾਂ ਦੀ ਸ਼ਾਇਰਾਨਾ ਜੰਗ! ਸੀਐਮ ਮਾਨ ਨੂੰ ਸੁਖਪਾਲ ਖਹਿਰਾ ਦਾ ਜਵਾਬ, ਇੱਕ ਸਿੱਖਾਂ ਲਈ ਲੜਦੈ, ਇੱਕ NSA ਲਾਉਂਦੈ, ਸਰਦਾਰ-ਸਰਦਾਰ ‘ਚ ਬੜਾ ਫ਼ਰਕ ਹੁੰਦੈ…

On Punjab

ਸੋਸ਼ਲ ਮੀਡੀਆ ਪੋਸਟ ਪਾਉਣੀ ਪਈ ਮਹਿੰਗੀ, ਪੇਜ ਐਡਮਿਨ ਵਿਰੁੱਧ ਐਫਆਈਆਰ ਦਰਜ

On Punjab

ਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

On Punjab