ਬਟਾਲਾ :- ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਸਾਬਕਾ ਕਾਂਗਰਸੀ ਸਰਪੰਚ ਦੇ ਘਰ ਤੇ ਅਣਪਛਾਤੇ ਹਮਲਾਵਰਾਂ ਵਲੋਂ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੌਰਾਨ ਹਮਲਾਵਰਾਂ ਵਲੋਂ ਕਰੀਬ 5 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਦੋ ਗੋਲੀਆਂ ਗੇਟ ਨੂੰ ਚੀਰਦੀਆਂ ਹੋਈਅਾਂ ਅੰਦਰ ਖੜ੍ਹੀ ਕਾਰ ਦੇ ਵਿਚ ਜਾ ਲੱਗੀਆਂ। ਫਿਲਹਾਲ ਉਕਤ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਓਥੇ ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਰੰਗੜਨਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
next post