PreetNama
ਖਬਰਾਂ/News

ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ

ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਅਤੇ ਸਰਦ ਰੁੱਤ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਲੱਗਣਗੇ ਜਦ ਕਿ ਛੁੱਟੀ ਸਬੰਧਿਤ ਸਕੂਲ ਦੇ ਲਾਗੂ ਸ਼ਡਿਊਲ ਅਨੁਸਾਰ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਚੱਲ ਰਿਹਾ ਹੈ ਅਤੇ ਧੁੰਦ ਵੀ ਪੈ ਰਹੀ ਹੈ। ਜਿਸ ਕਾਰਨ ਛੋਟੇ ਬੱਚਿਆ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੁੰਦਾ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਇਨ੍ਹਾਂ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਮਿਤੀ 2 ਜਨਵਰੀ 2019 ਤੋਂ ਲੈ ਕੇ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Related posts

ਸੀਵਰੇਜ ਪਲਾਂਟ ਦੀ ਬਦਬੂ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਵੱਲੋਂ ਪ੍ਰਦਰਸ਼ਨ ਸਮੱਸਿਆ ਹੱਲ ਨਾ ਕਰਨ ’ਤੇ ਪੱਕਾ ਧਰਨਾ ਲਾਉਣ ਦੀ ਚਿਤਾਵਨੀ

On Punjab

ਆਲੂ ਉਤਪਾਦਕਾਂ ‘ਤੇ ਸੰਕਟ ਦੀ ਘੜੀ, ਬਿਜਲੀ ਪੂਰੀ ਨਾ ਆਉਣ ਕਾਰਨ ਪਾਣੀ ਤੋਂ ਵਾਂਝੇ

On Punjab

ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ

On Punjab