54.41 F
New York, US
October 30, 2025
PreetNama
ਰਾਜਨੀਤੀ/Politics

ਸਿੱਖ ਦੀ ਕੁੱਟਮਾਰ ‘ਤੇ ਹਾਈਕੋਰਟ ਸਖਤ, ਪੁਲਿਸ ਨੂੰ ਡੈਡਲਾਈਨ

ਨਵੀਂ ਦਿੱਲੀ: ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਸਿੱਖ ਟੈਂਪੂ ਡਰਾਈਵਰ ਸਰਬਜੀਤ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿੱਚ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਚਾਰ ਹਫ਼ਤਿਆਂ ਵਿੱਚ ਜਾਂਚ ਖ਼ਤਮ ਕਰਨ ਦਾ ਹੁਕਮ ਦਿੱਤਾ ਹੈ। ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਹੈ ਕਿ ਮਾਮਲੇ ਵਿੱਚ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਦਾ ਦੂਜੇ ਪੁਲਿਸ ਥਾਣਿਆਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਏਗੀ।ਦਿੱਲੀ ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕੋਰਟ ਸਾਹਮਣੇ ਇਸ ਦੀ ਅੰਤਰਿਮ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਖ਼ੁਲਾਸਾ ਕੀਤਾ ਗਿਆ ਹੈ ਕਿ ਸਰਬਜੀਤ ਸਿੰਘ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰੀ ਤੇ ਇਸੇ ਤੋਂ ਵਿਵਾਦ ਸ਼ੁਰੂ ਹੋਇਆ। ਇਹ ਵੀ ਲਿਖਿਆ ਗਿਆ ਹੈ ਕਿ ਸਰਬਜੀਤ ਸਿੰਘ ਦਾ ਰਵੱਈਆ ਹਮਲਾਵਰ ਤੇ ਹਿੰਸਕ ਸੀ। ਉਨ੍ਹਾਂ ਤਲਵਾਰ ਨਾਲ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਦਾ ਕੈਪਟਨ ਨੇ ਫੋਨ ‘ਤੇ ਪੁੱਛਿਆ ਹਾਲ

ਪੁਲਿਸ ਦੀ ਰਿਪੋਰਟ ਮੁਤਾਬਕ ਸਰਬਜੀਤ ਸਿੰਘ ਨੇ ਏਐਸਆਈ ਯੋਗਰਾਜ ਨੂੰ ਪੈਰ ਤੇ ਸਿਰ ਵਿੱਚ ਤਲਵਾਰ ਮਾਰ ਕੇ ਜ਼ਖ਼ਮੀ ਕੀਤਾ। ਇਸ ਤੋਂ ਇਲਾਵਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਗੈਰ-ਪੇਸ਼ੇਵਰ ਤਰੀਕੇ ਨਾਲ ਪੇਸ਼ ਆਉਣ ਵਾਲੇ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਸਰਬਜੀਤ ਸਿੰਘ ਨੇ ਦੱਸੀ ਦਿੱਲੀ ਪੁਲਿਸ ਦੇ ਤਸ਼ੱਦਦ ਦੀ ਕਹਾਣੀ

ਯਾਦ ਰਹੇ 16 ਜੂਨ ਨੂੰ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ ‘ਤੇ ਭੀੜ ਵਿੱਚ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ। ਇਸ ਸਬੰਧੀ ਪੀੜਤ ਸਰਬਜੀਤ ਸਿੰਘ ਨੇ ਸਾਰੀ ਘਟਨਾ ਬਾਰੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਸੜਕ ‘ਤੇ ਬੇਰਹਿਮੀ ਨਾਲ ਕੁੱਟਿਆ ਤੇ ਫਿਰ ਥਾਣੇ ਲਿਜਾ ਕੇ ਵੀ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਬਾਰੇ ਦੋਵਾਂ ਧਿਰਾਂ ਦੇ ਵੱਖ-ਵੱਖ ਬਿਆਨ ਸਾਹਮਣੇ ਆਏ ਸੀ। ਪੁਲਿਸ ਨੇ ਮਾਮਲੇ ਵਿੱਚ ਕਰਾਸ FIR ਦਰਜ ਕੀਤੀ ਸੀ।

Related posts

ਕਰਾਸ ਵੋਟਿੰਗ ਦੀ ਮਿਹਰ, ਭਾਜਪਾ ਦੀ ਹਰਪ੍ਰੀਤ ਬਣੀ ਚੰਡੀਗੜ੍ਹ ਦੀ ਮੇਅਰ

On Punjab

ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

On Punjab

ਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤ

On Punjab