46.04 F
New York, US
April 19, 2024
PreetNama
ਰਾਜਨੀਤੀ/Politics

ਸਿੱਧੂ ਦਾ ਚੋਣ ਪ੍ਰਚਾਰ ਤੋਂ ਮੋਹ ਭੰਗ, ਇਸ ਵਾਰ ਸਟਾਰ ਪ੍ਰਚਾਰਕ ਨਹੀਂ ਚਮਕੇਗਾ

Punjab Bypolls 2019: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਰਿਸ਼ਤਿਆਂ ਵਿੱਚ ਕੜਵਾਹਟ ਰੁਕਣ ਦਾ ਨਾਂ ਨਹੀਂ ਲੈ ਰਹੀ। ਹਰਿਆਣਾ, ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਵੀ ਉਪ ਚੋਣਾਂ ਹੋ ਰਹੀਆਂ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਜਗ੍ਹਾ ਹਾਸਲ ਕਰਨ ਦੇ ਬਾਵਜੂਦ ਨਵਜੋਤ ਸਿੱਧੂ ਚੋਣ ਪ੍ਰਚਾਰ ਵਿੱਚ ਹਿੱਸਾ ਨਹੀਂ ਲੈ ਰਹੇ।

ਇੱਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਅਨੁਸਾਰ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਵੈਸ਼ਨੋ ਦੇਵੀ ਵਿਖੇ ਮੌਜੂਦ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਿੱਧੂ ਨੂੰ 29ਵੇਂ ਨੰਬਰ ‘ਤੇ ਥਾਂ ਦਿੱਤੀ ਗਈ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਿੱਧੂ ਤੋਂ ਪਹਿਲਾਂ ਕੈਬਨਿਟ ਮੰਤਰੀ ਤੇ ਪੰਜ ਵਿਧਾਇਕਾਂ ਨੂੰ ਜਗ੍ਹਾ ਦਿੱਤੀ ਗਈ ਹੈ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਅਮਰਿੰਦਰ ਕੈਬਨਿਟ ਦੇ 16 ਵਿੱਚੋਂ 14 ਮੰਤਰੀ ਸ਼ਾਮਲ ਹਨ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਸਰਜਰੀ ਕਾਰਨ ਚੋਣ ਮੁਹਿੰਮ ਵਿੱਚ ਹਿੱਸਾ ਨਹੀਂ ਲੈ ਪਾ ਰਹੇ, ਜਦਕਿ ਮੰਤਰੀ ਭਾਰਤ ਭੂਸ਼ਣ ਢਾਕਾ ਸੀਟ ਤੋਂ ਚੋਣਾਂ ਲੜ ਰਹੇ ਉਮੀਦਵਾਰ ਸੰਦੀਪ ਸਿੰਘ ਦੇ ਚੋਣ ਪ੍ਰਚਾਰ ਇੰਚਾਰਜ ਹਨ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕਾਂਗਰਸ ਜਨਰਲ ਸਕੱਤਰ ਆਸ਼ਾ ਕੁਮਾਰੀ ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਸਿਖਰ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਰਾਜ ਸਭਾ ਮੈਂਬਰ ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਨਾ ਅਤੇ ਸ਼ਮਸ਼ੇਰ ਸਿੰਘ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।

Related posts

World Students’ Day 2020: ਡਾ. ਅਬਦੁਲ ਕਲਾਮ ਦੇ ਜਨਮ ਦਿਨ ‘ਤੇ ਮਨਾਇਆ ਜਾਂਦਾ ਹੈ ਵਿਸ਼ਵ ਵਿਦਿਆਰਥੀ ਦਿਵਸ

On Punjab

ਪੀਐੱਮ ਮੋਦੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ – ਜਦੋਂ ਤੁਹਾਡਾ ਜ਼ਿਲ੍ਹਾ ਕੋਰੋਨਾ ਨੂੰ ਹਰਾਏਗਾ, ਉਦੋਂ ਦੇਸ਼ ਕੋਰੋਨਾ ਤੋਂ ਜਿੱਤ ਜਾਵੇਗਾ

On Punjab

ਹੁਣ ਗਾਂਧੀ ਪਰਿਵਾਰ ‘ਤੇ ਸ਼ਿਕੰਜਾ! ਤਿੰਨ ਟਰੱਸਟਾਂ ਦੇ ਫੰਡਾਂ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਨੇ ਬਣਾਈ ਕਮੇਟੀ

On Punjab