ਦਾਂਤੇਵਾੜਾ- ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਨਕਸਲੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਾਂਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ’ਤੇ ਸੁਰੱਖਿਆ ਕਰਮਚਾਰੀਆਂ ਦੀ ਇਕ ਟੀਮ ਨਕਸਲ ਵਿਰੋਧੀ ਕਾਰਵਾਈ ’ਤੇ ਸੀ। ਇਸ ਦੌਰਾਨ ਸਵੇਰੇ 8 ਵਜੇ ਦੇ ਕਰੀਬ ਗੋਲੀਬਾਰੀ ਹੋਈ । ਉਨ੍ਹਾਂ ਕਿਹਾ ਕਿ ਮੌਕੇ ਤੋਂ ਤਿੰਨ ਨਕਸਲੀਆਂ ਦੀਆਂ ਲਾਸ਼ਾਂ, ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ। ਇਸ ਤੋਂ ਪਹਿਲਾਂ 20 ਮਾਰਚ ਨੂੰ ਸੁਰੱਖਿਆ ਬਲਾਂ ਨੇ ਰਾਜ ਦੇ ਬੀਜਾਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਵਿਚ ਦੋ ਮੁਕਾਬਲਿਆਂ ਵਿੱਚ 30 ਨਕਸਲੀਆਂ ਨੂੰ ਮਾਰ ਦਿੱਤਾ।