ਮੁੰਬਈ : ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਮੋਹਰੀ ਸਟਾਕਾਂ ਵਿੱਚ ਖਰੀਦਦਾਰੀ ਦੇ ਦੌਰਾਨ ਮੁੜ ਉਛਾਲ ਵਿਚ ਆਏ।ਬੀ.ਐੱਸ.ਈ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ’ਚ 216.18 ਅੰਕ ਚੜ੍ਹ ਕੇ 79,259.92 ‘ਤੇ ਪਹੁੰਚ ਗਿਆ। NSE ਨਿਫਟੀ 78.6 ਅੰਕ ਚੜ੍ਹ ਕੇ 23,992.75 ‘ਤੇ ਪੁੱਜ ਗਿਆ।
30 ਸ਼ੇਅਰਾਂ ਵਾਲੇ ਸੈਂਸੈਕਸ ਪੈਕ ’ਚ ਮਹਿੰਦਰਾ ਐਂਡ ਮਹਿੰਦਰਾ, ਅਡਾਨੀ ਪੋਰਟਸ, ਭਾਰਤੀ ਏਅਰਟੈੱਲ, ਲਾਰਸਨ ਐਂਡ ਟੂਬਰੋ, ਰਿਲਾਇੰਸ ਇੰਡਸਟਰੀਜ਼, ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਐਚਡੀਐਫਸੀ ਬੈਂਕ ਸਭ ਤੋਂ ਵੱਧ ਵਧੇ। ਐਕਸਚੇਂਜ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 11,756.25 ਕਰੋੜ ਰੁਪਏ ਦੀਆਂ ਇਕਵਿਟੀਜ਼ ਆਫਲੋਡ ਕੀਤੀਆਂ।