PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਰਜੋਤ ਬੈਂਸ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਮੰਗ ਕੀਤੀ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਰੇਲ ਗੱਡੀ ਅਤੇ ਹੋਰ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਕਰੋੜਾਂ ਸੰਗਤ ਦੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਅੰਮ੍ਰਿਤਸਰ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ। ਸ੍ਰੀ ਬੈਂਸ ਨੇ ਆਸ ਜਤਾਈ ਕਿ ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਇਸ ਬੇਨਤੀ ਨੂੰ ਜ਼ਰੂਰ ਸਵੀਕਾਰ ਕਰਨਗੇ।

Related posts

ਨਿਊਜ਼ੀਲੈਂਡ ਦੀ ਜੰਮਪਲ ਸ਼ੈਰਲਟ ਦਾ ਤਾਲਿਬਾਨ ਨੂੰ ਤਿੱਖਾ ਸਵਾਲ, ਪੁੱਛਿਆ ਔਰਤਾਂ ਦੇ ਕੰਮ ਕਰਨ ਤੇ ਬੱਚੀਆਂ ਦੀ ਪੜ੍ਹਾਈ ਦੇ ਅਧਿਕਾਰ ਬਾਰੇ

On Punjab

ਹਿਮਾਚਲ ‘ਚ ਮੀਂਹ ਕਾਰਨ ਡਿੱਗਿਆ ਹੋਟਲ, ਫ਼ੌਜੀਆਂ ਸਮੇਤ 30 ਵਿਅਕਤੀ ਦੱਬੇ

On Punjab

ਅਣਭੋਲ ਸੱਜਣ ਨਾ ਕਦੇ ਸਮਝਿਆ

Pritpal Kaur