PreetNama
ਸਮਾਜ/Social

ਹਰਿਆਣਾ ਨੂੰ ਪੰਜਾਬ ਤੋਂ ਪਾਣੀ ਮਿਲਣ ਦੀ ਪੂਰੀ ਉਮੀਦ, ਸੀਐਮ ਖੱਟਰ ਦਾ ਵੱਡਾ ਬਿਆਨ

ਰੋਹਤਕਪੰਜਾਬ ਤੇ ਹਰਿਆਣਾ ‘ਚ ਕਈ ਦਹਾਕਿਆਂ ਤੋਂ ਐਸਵਾਈਐਲ ਦੇ ਪਾਣੀ ਦਾ ਵਿਵਾਦ ਚੱਲਦਾ ਆ ਰਿਹਾ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਦੀ ਟਿਪੱਣੀ ਤੋਂ ਬਾਅਦ ਇਹ ਮੁੱਦਾ ਇੱਕ ਵਾਰ ਫੇਰ ਗਰਮਾ ਗਿਆ ਹੈ। ਇੱਕ ਪਾਸੇ ਪੰਜਾਬ ਦਾ ਕਹਿਣਾ ਹੈ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ। ਉਧਰ ਦੂਜੇ ਪਾਸੇ ਹਰਿਆਣਾ ਦਾ ਕਹਿਣਾ ਹੈ ਕਿ ਉਸ ਨੂੰ ਬਣਦੇ ਹਿੱਸੇ ਦਾ ਪਾਣੀ ਮਿਲਣ ਦੀ ਪੂਰੀ ਉਮੀਦ ਹੈ।

ਇਸੇ ਦੌਰਾਨ ਸਿਆਸੀ ਬਿਆਨਬਾਜ਼ੀ ਵੀ ਜਾਰੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟੱਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ‘ਤੇ ਪੂਰਾ ਭਰੋਸਾ ਹੈ ਤੇ ਹਰਿਆਣਾ ਨੂੰ ਉਸ ਦਾ ਹੱਕ ਜਲਦੀ ਹੀ ਮਿਲੇਗਾ। ਇਹ ਬਿਆਨ ਖੱਟਰ ਨੇ ਰੋਹਤਕ ‘ਚ ਦਿੱਤਾ ਜਿੱਥੇ ਮੀਡੀਆ ਨੇ ਉਨ੍ਹਾਂ ਨੂੰ ਐਸਵਾਈਐਲ ਮੁੱਦੇ ‘ਤੇ ਸਵਾਲ ਕੀਤੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਵੀ ਦਖਲ ਦੇਣੀ ਪਵੇਗੀ। ਇਸ ਦੇ ਨਾਲ ਹੀ ਕੋਰਟ ‘ਚ ਐਸਵਾਈਐਲ ਮੁੱਦੇ ‘ਤੇ ਅਗਲੀ ਸੁਣਵਾਈ ਸਤੰਬਰ ਨੂੰ ਹੈ।

Related posts

10 ਸਾਲਾ ਬੱਚੇ ਦੀ ਨਹਿਰ ‘ਚ ਡੁੱਬਣ ਨਾਲ ਮੌਤ

On Punjab

ਪਾਕਿਸਤਾਨ ਸਰਕਾਰ ਨੇ ਪਿਆਰ ਕਰਨ ਤੇ ਗਲ਼ੇ ਲਾਉਣ ਵਾਲੇ ਦ੍ਰਿਸ਼ਾਂ ‘ਤੇ ਲਾਇਆ ਬੈਨ, ਜਾਣੋ ਕੀ ਹੈ ਵਜ੍ਹਾ

On Punjab

ਟੈੱਕ ਕੰਪਨੀ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਵੀਡੀਓ ’ਚ ਪਤਨੀ ’ਤੇ ਲਾਏ ਦੋਸ਼

On Punjab