ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਬੰਦ ਇਕ ਹਵਾਲਾਤੀ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਬਰਾਮਦ ਹੋਣ ਦੀ ਸੂਚਨਾ ਪ੫ਾਪਤ ਹੋਈ ਹੈ। ਇਸ ਸਬੰਧ ਵਿਚ ਸਿਟੀ ਫਿਰੋਜ਼ਪੁਰ ਪੁਲਿਸ ਵੱਲੋਂ ਉਕਤ ਹਵਾਲਾਤੀ ਦੇ ਵਿਰੁੱਧ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਜੇਲ੍ਹ ਅੰਦਰ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਅਤੇ ਇਸ ਦੌਰਾਨ ਹਵਾਲਾਤੀ ਪਵਿੱਤਰ ਸਿੰਘ ਦੀ ਚੈਕਿੰਗ ਕਰਨ ਉਪਰੰਤ ਉਸ ਦੇ ਕਬਜ਼ੇ ਵਿਚੋਂ 14-15 ਗ੫ਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਕਤ ਹਵਾਲਾਤੀ ਦੇ ਵਿਰੁੱਧ ਪੁਲਿਸ ਕਾਰਵਾਈ ਕਰਨ ਸਬੰਧੀ ਸਿਟੀ ਫਿਰੋਜ਼ਪੁਰ ਪੁਲਿਸ ਨੂੰ 80 ਨੰਬਰ ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਰਜਿੰਦਰ ਕੁਮਾਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ‘ਤੇ ਹਵਾਲਾਤੀ ਪਵਿੱਤਰ ਸਿੰਘ ਉਰਫ ਬੱਬੂ ਪੁੱਤਰ ਗੁਰਦਿੱਤ ਸਿੰਘ ਵਾਸੀ ਨਾਜੂ ਸ਼ਾਹ ਮਿਸ਼ਰੀ ਵਾਲਾ ਥਾਣਾ ਕੁੱਲਗੜੀ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਖਿਲਾਫ 42 ਪਰੀਸੰਨਜ ਐਕਟ 1894 ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।