PreetNama
ਸਮਾਜ/Social

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਸਲਾ ਧਾਰਕਾਂ ਦਾ ਲਾਇਸੰਸ ਰੱਦ ਕੀਤਾ ਜਾਵੇਗਾ-ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸੀ੍ਰ. ਚੰਦਰ ਗੈਂਦ ਆਈ.ਏ.ਐੱਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾਧਾਰੀਆਂ ਨੂੰ ਆਪਣਾ-ਆਪਣਾ ਅਸਲਾ 27 ਮਾਰਚ 2019 ਨੂੰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੰਸ ਵੀ ਰੱਦ ਕੀਤੇ ਜਾਣਗੇ।  ਇਹ ਹੁਕਮ ਮਿਤੀ 27 ਮਈ 2019 ਤੱਕ ਲਾਗੂ ਰਹੇਗਾ।
 ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਲੋਕ ਸਭਾ ਚੋਣਾਂ 19 ਮਈ 2019 ਨੂੰ ਹੋਣੀਆਂ ਹਨ। ਇਸ ਲਈ  ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।

Related posts

ਪਤਨੀ ਦੀ ਖ਼ੁਸ਼ੀ ‘ਚ ਛੁਪਿਆ ਬੰਦੇ ਦੀ ਲੰਮੀ ਉਮਰ ਦਾ ਰਾਜ਼, ਖੋਜ ਦਾ ਦਾਅਵਾ

On Punjab

ਸਾਲਾਂ ਤੋਂ ਗੇਂਦ ਰੱਖਣ ਲਈ ਵਰਤਦੇ ਰਹੇ ਕਟੋਰਾ, ਬਾਅਦ ‘ਚ ਪਤਾ ਲੱਗਾ ਇਸ ਦੀ ਕੀਮਤ 34 ਕਰੋੜ

On Punjab

ਚਾਰ-ਚੁਫੇਰੇ ਦੁਸ਼ਮਨ! ਚੀਨ-ਨੇਪਾਲ ਤੇ ਪਾਕਿਸਤਾਨ ਮਗਰੋਂ, ਹੁਣ ਭੂਟਾਨ ਵੀ ਭਾਰਤ ਸਾਹਮਣੇ ਆਕੜਿਆ

On Punjab
%d bloggers like this: