36.18 F
New York, US
March 7, 2026
PreetNama
ਸਮਾਜ/Social

ਹੁਣ ਉਹ ਚੁੱਪ ਰਹਿੰਦਾ

ਹੁਣ ਉਹ ਚੁੱਪ ਰਹਿੰਦਾ ਹੈ
ਕਦੇ ਵੀ
ਬੋਲਦਾ ਨਹੀਂ ਹੈ।
ਉਸ ਦੇ ਹੱਥ ਉੱਤੋਂ
ਸੁੱਕੀ ਰੋਟੀ
ਚੁੱਕ ਲਈ ਗਈ ਹੈ
ਪਰ
ਉਹ ਬੋਲਦਾ ਨਹੀਂ ਹੈ।
ਉਸ ਦੇ ਸਾਰੇ ਰਾਹ
ਸ਼ਰੀਕਾਂ ਨੇ ਮੱਲ ਲਏ ਹਨ,
ਉਸ ਦੀ ਬੱਚੇ ਹੱਥੋਂ
ਕਿਤਾਬ ਖੋਹ ਲਈ ਗਈ ਹੈ
ਪਰ
ਉਹ ਬੋਲਦਾ ਨਹੀਂ ਹੈ।
ਕੈਂਸਰ ਪੀੜਤ ਮਾਂ ਨੂੰ
ਹਸਪਤਾਲ ਲੈ ਕੇ ਜਾਂਦਾ ਹੈ
ਕਾਲੇ ਪੀਲੀਏ ਦਾ ਇਲਾਜ਼
ਕਰਵਾਉਂਦੇ ਗੁਆਂਢੀ ਨਾਲ
ਹਮਦਰਦੀ ਰੱਖਦਾ ਹੈ,
ਆਪਣੇ ਭਰਾ ਦੀ ਹੋਈ
ਬੇਇੱਜ਼ਤੀ ‘ਤੇ
ਹੌਕਾ ਭਰਦਾ ਹੈ
ਪਰ
ਬੋਲਦਾ ਨਹੀਂ ਹੈ।
ਉਸ ਅੰਦਰਲਾ ਜਵਾਲਾਮੁਖੀ
ਭਖਦੇ ਲਾਵੇ ਤੋਂ
ਠੰਢੇ ਸੀਤ ਮੈਗਮੇ
ਵਿੱਚ ਬਦਲ ਚੁੱਕਾ ਹੈ।
ਇਸ ਲਈ ਉਹ
ਬੋਲਦਾ ਨਹੀਂ ਹੈ।
ਕਿਉਂਕਿ
ਉਹ
ਦੇਸ਼ ਦਾ
ਅਮਨ ਪਸੰਦ
ਸ਼ਹਿਰੀ ਬਣ ਚੁੱਕਾ ਹੈ।

ਕ੍ਰਿਸ਼ਨ ਪ੍ਰਤਾਪ।

Related posts

Raw Banana Benefits : ਸ਼ੂਗਰ ਦੇ ਮਰੀਜ਼ਾਂ ਲਈ ਬੇਹੱਦ ਗੁਣਕਾਰੀ ਹਨ ਕੱਚੇ ਕੇਲੇ, ਜਾਣੋ ਇਸ ਦੇ ਹੋਰ ਫਾਇਦੇ

On Punjab

ਰੰਗਾਂ ਧੂਮ ਮਚਾਈ

Pritpal Kaur

ਸੈਫ਼ ’ਤੇ ਹਮਲਾ ਕਰਨ ਵਾਲੇ ਦਾ ਰਿਮਾਂਡ 29 ਤੱਕ ਵਧਿਆ

On Punjab