PreetNama
ਰਾਜਨੀਤੀ/Politics

ਹੁਣ ਰਾਮ ਰਹੀਮ ਨੇ ਮਾਂ ਦੀ ਸੇਵਾ ਲਈ ਮੰਗੀ ਪੈਰੋਲ, ਤੀਜੀ ਵਾਰ ਹਾਈਕੋਰਟ ‘ਚ ਕੋਸ਼ਿਸ਼

ਚੰਡੀਗੜ੍ਹ: ਗੁਰਮੀਤ ਰਾਮ ਰਹੀਮ ਵੱਲੋਂ ਤੀਜੀ ਵਾਰ ਪੈਰੋਲ ਦੀ ਦਰਖ਼ਾਸਤ ਕੀਤੀ ਗਈ ਹੈ। ਰਾਮ ਰਹੀਮ ਦੀ ਪਤਨੀ ਪੰਜਾਬ ਤੇ ਹਰਿਆਣਾ ਹਾਈਕੋਰਟ ਉਸ ਦੀ ਪੈਰੋਲ ਦੀ ਅਰਜ਼ੀ ਲੈ ਕੇ ਪਹੁੰਚੀ ਹੈ।

 

ਇਸ ਵਾਰ ਪੈਰੋਲ ਦੀ ਅਰਜ਼ੀ ਵਿੱਚ ਲਿਖਿਆ ਗਿਆ ਕਿ ਗੁਰਮੀਤ ਰਾਮ ਰਹੀਮ ਦੀ ਮਾਤਾ ਨਸੀਬ ਕੌਰ ਬਿਮਾਰ ਚੱਲ ਰਹੀ ਹੈ। ਉਹ ਗੁਰਮੀਤ ਰਾਮ ਰਹੀਮ ਦੀ ਦੇਖ ਰੇਖ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦੀ ਹੈ।

 

ਰਾਮ ਰਹੀਮ ਦੀ ਪਤਨੀ ਵੱਲੋਂ ਲਾਈ ਅਰਜ਼ੀ ‘ਤੇ ਹਾਈਕੋਰਟ ਨੇ ਰੋਹਤਕ ਜੇਲ੍ਹ ਦੇ ਸੁਪਰਡੈਂਟ ਨੂੰ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ‘ਤੇ ਪੰਜ ਦਿਨਾਂ ਦੇ ਅੰਦਰ ਫੈਸਲਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

 

ਦੱਸ ਦੇਈਏ ਇਸ ਤੋਂ ਪਹਿਲਾਂ ਵੀ ਦੋ ਵਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਅਦਾਲਤ ਤਕ ਪਹੁੰਚ ਚੁੱਕੀ ਹੈ, ਪਰ ਹਾਈਕੋਰਟ ਨੇ ਰਾਮ ਰਹੀਮ ਨੂੰ ਦੋਵੇਂ ਵਾਰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Related posts

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

On Punjab

ਬੁਮਰਾਹ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਬਣਿਆ

On Punjab

ਮੁੱਖ ਮੰਤਰੀ ਦਾ ਵੱਡਾ ਐਲਾਨ, ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾ

On Punjab