46.36 F
New York, US
April 18, 2025
PreetNama
ਖਾਸ-ਖਬਰਾਂ/Important News

ਹੁਣ ਲੁਧਿਆਣਾ ਵਿਚ ਲੱਗੇ ਸਿੱਧੂ ਖ਼ਿਲਾਫ਼ ਪੋਸਟਰ

ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਵਿਚ ਕਈ ਥਾਈਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੋਸਟਰ ਲਗਾਏ ਗਏ ਹਨ। ਪੋਸਟਰਾਂ ‘ਚ ਸਿੱਧੂ ਤੋਂ ਸਵਾਲ ਕੀਤੇ ਗਏ ਹਨ ਕਿ ਅਸਤੀਫ਼ਾ ਕਦੋਂ ਦਿਓਗੇ ਅਤੇ ਰਾਜਨੀਤੀ ਕਦੋਂ ਛੱਡ ਰਹੇ ਹੋ। ਇਸ ਤੋਂ ਇਲਾਵਾ ਰਾਹੁਲ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਅਮੇਠੀ ‘ਚ ਕੀਤੇ ਦਾਅਵੇ ਨੂੰ ਵੀ ਇਨ੍ਹਾਂ ਪੋਸਟਰਾਂ ਦਾ ਆਧਾਰ ਮੰਨਿਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਸਿੱਧੂ ਖ਼ਿਲਾਫ਼ ਮੋਹਾਲੀ ਅਤੇ ਆਲੇ-ਦੁਆਲੇ ਦੀਆਂ ਕਈ ਜਨਤਕ ਥਾਵਾਂ ‘ਤੇ ਪੋਸਟਰ ਲਗਾਏ ਗਏ ਹਨ। ਪੋਸਟਰ ਲਗਾਉਣ ਵਾਲਿਆਂ ਨੇ ਸਿੱਧੂ ਕੋਲੋਂ ਪੁੱਛਿਆ ਹੈ ਕਿ ਉਹ ਅਸਤੀਫ਼ਾ ਕਦੋਂ ਦੇ ਰਹੇ ਹਨ। ਸਿੱਧੂ ਖ਼ਿਲਾਫ਼ ਪੋਸਟਰ ਲਗਾਉਣ ਦੀ ਸੂਚਨਾ ਮਿਲਦੇ ਹੀ ਹਰਕਤ ‘ਚ ਆਏ ਨਗਰ ਨਿਗਮ ਨੇ ਪੋਸਟਰ ਉਤਰਵਾਉਣੇ ਸ਼ੁਰੂ ਕਰ ਦਿੱਤੇ ਸਨ। ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ‘ਚ ਲੱਗੇ ਇਨ੍ਹਾਂ ਪੋਸਟਰਾਂ ‘ਤੇ ਸਿੱਧੂ ਦੇ ਭਾਸ਼ਣ ਦਿੰਦਿਆਂ ਦੀ ਇਕ ਫੋਟੋ ਲਗਾਈ ਗਈ ਸੀ।

ਇਨ੍ਹਾਂ ਪੋਸਟਰਾਂ ‘ਚ ਸਿੱਧੂ ਵੱਲੋਂ ਹਾਲ ਹੀ ‘ਚ ਲੋਕ ਸਭਾ ਚੋਣਾਂ ਦੌਰਾਨ ਅਮੇਠੀ ‘ਚ ਚੋਣ ਰੈਲੀ ਦੌਰਾਨ ਦਿੱਤੇ ਗਏ ਬਿਆਨ ਦਾ ਹਵਾਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਕਿਹਾ ਸੀ, ‘ਜੇਕਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਮੇਠੀ ਤੋਂ ਹਾਰ ਗਏ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ।’ ਰਾਹੁਲ ਗਾਂਧੀ ਦੇ ਸਮ੍ਰਿਤੀ ਇਰਾਨੀ ਤੋਂ ਚੋਣ ਹਾਰ ਜਾਣ ਮਗਰੋਂ ਸਿੱਧੂ ਨਿਸ਼ਾਨੇ ‘ਤੇ ਆ ਗਏ ਸਨ।

Related posts

ਹੁਣ ਬਿਸਕੁਟ ਇੰਡਸਟਰੀ ਵੀ ਮੰਦੀ ਦਾ ਸ਼ਿਕਾਰ, ਪਾਰਲੇ ਦੇ 10,000 ਮੁਲਾਜ਼ਮ ਹੋ ਸਕਦੇ ਬੇਰੁਜ਼ਗਾਰ

On Punjab

‘ਸੀ-ਗ੍ਰੇਡ’ ਸ਼੍ਰੇਣੀ ਦੀ ਜੇਲ੍ਹ ‘ਚ ਸਜ਼ਾ ਕੱਟ ਰਹੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ,ਕੀੜੀਆਂ ਤੇ ਮੱਛਰਾਂ ਨੇ ਕੀਤਾ ਬੁਰਾ ਹਾਲ

On Punjab

China vs US : ਅਮਰੀਕਾ ਕੋਰੋਨਾ ਦੀ ਉਤਪਤੀ ਨੂੰ ਲੈ ਕੇ ਪਾਰਦਰਸ਼ਿਤਾ ਵਰਤਣ ਤੇ ਸਹੀ ਸੂਚਨਾ ਦੇਣ ਲਈ ਚੀਨ ‘ਤੇ ਦਬਾਅ ਪਾਉਂਦਾ ਰਹੇਗਾ

On Punjab