PreetNama
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏ

ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਾਉਣਾ ਬਹੁਤ ਜ਼ਰੂਰੀ ਹੈ। ਉਸ ਦੇ ਮਾਪੇ ਵਾਤਾਵਰਨ ਦੀ ਸੰਭਾਲ ਤੇ ਅਗਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ’ਤੇ ਜ਼ੋਰ ਦਿੰਦੇ ਸਨ ਤੇ ਉਨ੍ਹਾਂ ਦੇ ਸਨਮਾਨ ਵਿਚ ਬੂਟੇ ਲਾਉਣਾ ਸੱਚੀ ਸ਼ਰਧਾਂਜਲੀ ਹੈ। ਅਕਸ਼ੈ ਨੇ ਅੱਜ ਮੁੰਬਈ ਦੇ ਪੱਛਮੀ ਐਕਸਪ੍ਰੈਸਵੇਅ ’ਤੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ। ਉਸ ਨੇ ਨਗਰ ਨਿਗਮ ਕਮਿਸ਼ਨਰ ਤੇ ਪ੍ਰਸ਼ਾਸਕ ਭੂਸ਼ਨ ਗਗਰਾਨੀ ਨਾਲ ਮਿਲ ਕੇ ਦੋ ਸੌ ਦੇ ਕਰੀਬ ਬੂਟੇ ਲਾਏ। ਇਸ ਮੌਕੇ ਬੌਲੀਵੁਡ ਦੀਆਂ ਹੋਰ ਉਘੀਆਂ ਸ਼ਖਸੀਅਤਾਂ ਨੇ ਵੀ ਹਾਜ਼ਰੀ ਭਰੀ।

Related posts

ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਦੇ ਅਸਤੀਫੇ ਦੀ ਉੱਠੀ ਮੰਗ, ਭੱਖਿਆ ਮਸਲਾ

On Punjab

The Oldest Person Dies: ਚੀਨ ਦੀ ਸਭ ਤੋਂ ਬਜ਼ੁਰਗ ਔਰਤ ਦੀ ਮੌਤ, 135 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

On Punjab

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਰਿਵਾਰ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ

On Punjab