28.9 F
New York, US
December 17, 2025
PreetNama
ਰਾਜਨੀਤੀ/Politics

ਅਕਾਲੀ ਦਲ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਨਹੀਂ ਪੰਜਾਬ ਨਾਲ ਮੋਹ ਨਾ ਹੀ ਪੰਜਾਬੀਆਂ ਨਾਲ ਪਿਆਰ : ਬਾਦਲ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ ਭਾਰਤ ਦੇ ਬਾਕੀ ਸਾਰੀ ਪਾਰਟੀਆਂ ਬਾਹਰੀ ਲੋਕਾਂ ਦੀਆਂ ਹਨ। ਬਾਹਰੀ ਲੋਕਾਂ ਨੂੰ ਨਾ ਤਾਂ ਪੰਜਾਬ ਨਾਲ ਕੋਈ ਮੋਹ ਹੈ ਤੇ ਨਾ ਹੀ ਪੰਜਾਬੀਆਂ ਨਾਲ ਪਿਆਰ ਹੈ। ਸੁਖਬੀਰ ਬਾਦਲ ਅੱਜ ਇੱਥੇ ਪਟਿਆਲਾ ਦਿਹਾਤੀ ਹਲਕੇ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ ਵਿੱਚ ਚੋਣ ਮੀਟਿੰਗ ਕਰਨ ਪੁੱਜੇ ਸਨ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਲਈ ਕੰਮ ਕਰਦਾ ਆ ਰਿਹਾ ਹੈ ਅਤੇ ਇਸ ਵਾਰ ਪੰਜਾਬੀਆਂ ਦੇ ਪਿਆਰ ਸਦਕਾ ਮੁੜ ਸਰਕਾਰ ਬਣੇਗੀ। ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਹਰੇਕ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਵੱਲੋਂ ਚੋਣਾਂ ਚ ਜਿੱਤ ਹਾਸਲ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਦਲ ਵੱਲੋਂ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ।

Related posts

ਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ

On Punjab

ਹੁਣ ਦਿੱਲੀ ਦੇ ਜਾਫਰਾਬਾਦ ‘ਚ CAA ਖਿਲਾਫ਼ ਪ੍ਰਦਰਸ਼ਨ, ਸੜਕ ‘ਤੇ ਉਤਰੀਆਂ ਮਹਿਲਾਵਾਂ

On Punjab

ਅਮਰੀਕੀ ਹੈਲੀਕਾਪਟਰ ਨਾਲ ਲਟਕ ਕੇ ਤਾਲਿਬਾਨ ਅੱਤਵਾਦੀ ਦਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਰਹੀ ਅਸਫ਼ਲ, ਵੀਡੀਓ ਵਾਇਰਲ

On Punjab