PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲੀ ਦਲ ਨਾਲ ਮੁੜ ਸਾਂਝ ਦੇ ਹੱਕ ‘ਚ ਨਹੀਂ ਪੰਜਾਬ ਭਾਜਪਾ ਦੇ ਟਕਸਾਲੀ ਆਗੂ

ਬਠਿੰਡਾ- ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗਠਜੋੜ ਦੀਆਂ ਚੱਲ ਰਹੀਆਂ ਕਿਆਸਅਰਾਈਆਂ ਦਰਮਿਆਨ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਭਾਜਪਾ ਦੇ ਪੁਰਾਣੇ ਅਤੇ ਟਕਸਾਲੀ ਆਗੂ ਅਕਾਲੀ ਦਲ ਨਾਲ ਮੁੜ ਹੱਥ ਮਿਲਾਉਣ ਦੇ ਹੱਕ ਵਿੱਚ ਨਹੀਂ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਨੇ ਮੰਨਿਆ ਕਿ ਗਠਜੋੜ ਨੂੰ ਲੈ ਕੇ ਪਾਰਟੀ ਅੰਦਰ ਦੋ ਵੱਖ-ਵੱਖ ਵਿਚਾਰ ਹਨ। ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੁਝ ਆਗੂਆਂ ਦਾ ਮੰਨਣਾ ਹੈ ਕਿ ਅਕਾਲੀ ਦਲ ਨਾਲ ਸਮਝੌਤਾ ਕਰਨ ਨਾਲ ਚੋਣਾਂ ਵਿੱਚ ਫਾਇਦਾ ਹੋ ਸਕਦਾ ਹੈ। ਪਰ ਦੂਜੇ ਪਾਸੇ, ਜੋ ਆਗੂ ਅਤੇ ਵਰਕਰ ਪਿਛਲੇ ਚਾਰ-ਪੰਜ ਦਹਾਕਿਆਂ ਤੋਂ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ, ਉਹ ਇਸ ਗਠਜੋੜ ਦਾ ਵਿਰੋਧ ਕਰ ਰਹੇ ਹਨ।

ਗਰੇਵਾਲ ਨੇ ਅੱਗੇ ਕਿਹਾ ਕਿ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਕੇਂਦਰੀ ਹਾਈਕਮਾਨ ਵੱਲੋਂ ਹੀ ਲਿਆ ਜਾਣਾ ਹੈ ਅਤੇ ਸੂਬਾਈ ਪੱਧਰ ‘ਤੇ ਇਸ ਬਾਰੇ ਕੋਈ ਫੈਸਲਾ ਨਹੀਂ ਹੋ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸੂਬੇ ਵਿੱਚ ਰਾਸ਼ਟਰਵਾਦੀ ਵਿਚਾਰਧਾਰਾ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਆਰ.ਐੱਸ.ਐੱਸ. ਅਤੇ ਭਾਜਪਾ ਨੂੰ ਪੰਜਾਬ ਦੇ ਹਰ ਵਰਗ ਅਤੇ ਖੇਤਰ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਨੂੰ ਕੌਮੀ ਮੁੱਖ ਧਾਰਾ ਨਾਲ ਜੋੜੀ ਰੱਖਿਆ ਜਾ ਸਕੇ।

Related posts

ਦਿੱਲੀ ਹਾਈ ਕੋਰਟ ਨੇ ਦਿੱਤਾ whatsap ਤੇ ਫੇਸਬੁੱਕ ਨੂੰ ਝਟਕਾ, ਖਾਰਜ਼ ਕੀਤੀ ਨਵੀਂ ਪਟੀਸ਼ਨ

On Punjab

ਅਫ਼ਗਾਨਿਸਤਾਨ ‘ਚ ਲੜਕੀਆਂ ਦੇ ਸਕੂਲ ਜਾਣ ‘ਤੇ ਪਾਬੰਦੀ, UNESCO ਤੇ UNICEF ਨੇ ਪ੍ਰਗਟਾਈ ਚਿੰਤਾ

On Punjab

ਕਰਤਾਰਪੁਰ ਲਾਂਘੇ ਦੇ ਉਸਾਰੀ ਕਾਰਜਾਂ ‘ਚ ਪਿਆ ਵਿਘਨ

On Punjab