PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਕੁਝ ਇਤਰਾਜ਼ਯੋਗ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ।

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਇੱਕ ਉੱਚ ਸੰਵਿਧਾਨਕ ਅਹੁਦੇ ਤੇ ਬੈਠੇ ਹਨ ਪਰ ਉਨ੍ਹਾਂ ਦਾ ਅਜਿਹਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਲਿਖਿਆ ਕਿ ਪਤਿਤ ਹੋਣ ਕਾਰਨ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਨਹੀਂ ਸੱਦਿਆ ਜਾ ਸਕਦਾ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਨਿਜੀ ਤੌਰ ਤੇ ਪੇਸ਼ ਹੋਣ ਸਪਸ਼ਟੀਕਰਨ ਦੇਣ ਵਾਸਤੇ ਤਲਬ ਕੀਤਾ ਗਿਆ ਹੈ।

Related posts

ਓਮੀਕ੍ਰੋਨ ਨੂੰ ਲੈ ਕੇ WHO ਨੇ ਜਾਰੀ ਕੀਤੀ ਪ੍ਰਤੀਕਿਰਿਆ, ਸਿਹਤ ਵਰਕਰਾਂ, ਗੰਭੀਰ ਬਿਮਾਰੀਆਂ ਤੋਂ ਗ੍ਰਸਤ ਤੇ ਬਜ਼ੁਰਗਾਂ ਨੂੰ ਪਹਿਲਾਂ ਲਾਈ ਜਾਵੇ ਵੈਕਸੀਨ

On Punjab

ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਅਟਾਰੀ ਤੋਂ ਸ਼ੁਰੂ ਕਰੇਗਾ

On Punjab

AAP Government: ਭਗਵੰਤ ਮਾਨ ਦਾ 10 ਦਾ ਦਮ! 10 ਦਿਨਾਂ ‘ਚ ਨਵੀਂ ਸਰਕਾਰ ਨੇ ਕੀਤੇ 10 ਵੱਡੇ ਕੰਮ

On Punjab