59.18 F
New York, US
March 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲ ਤਖ਼ਤ ਸਾਹਿਬ ਦੀ ਸਰਪਰਸਤੀ ਹੇਠ ‘ਖਾਲਸਾ ਮਾਰਚ’ ਦਾ ਆਗਾਜ਼, ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਉਪਰਾਲਾ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਦੱਸਿਆ ਕਿ ਸੰਨ 1726 ਵਿੱਚ ਭਾਈ ਸਾਹਿਬ ਭਾਈ ਤਾਰਾ ਸਿੰਘ ਵਾਂ ਨੇ ਆਪਣੇ 21 ਸਿੰਘ ਸਾਥੀਆਂ ਸਮੇਤ ਬਾਹ ਪਿੰਡ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮਹਾਨ ਸ਼ਹੀਦੀ ਨੂੰ ਲਗਭਗ 300 ਸਾਲ ਪੂਰੇ ਹੋ ਰਹੇ ਹਨ ਅਤੇ ਇਸ ਮੌਕੇ ‘ਤੇ ਸਿੱਖ ਕੌਮ ਵੱਲੋਂ ਵਿਸ਼ੇਸ਼ ਸਮਾਗਮ ਅਤੇ ਖਾਲਸਾ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸਿੰਘਾਂ ਦੇ ਖੇਤਾਂ ਵਿੱਚ ਨਸ਼ਹਿਰੇ ਦਾ ਇੱਕ ਚੌਧਰੀ ਆਪਣੇ ਘੋੜੇ ਛੱਡ ਦਿੰਦਾ ਸੀ। ਸਿੰਘਾਂ ਵੱਲੋਂ ਕਈ ਵਾਰ ਉਸ ਨੂੰ ਮਨਾਂ ਕੀਤਾ ਗਿਆ ਪਰ ਉਸ ਨੇ ਅਹੰਕਾਰ ਵਿੱਚ ਆ ਕੇ ਕਿਹਾ ਕਿ ਉਹ ਸਿੱਖਾਂ ਦੇ ਕੇਸਾਂ ਨਾਲ ਰੱਸੇ ਬੰਨ੍ਹ ਕੇ ਘੋੜੇ ਬੰਨੇਗਾ। ਇਹ ਗੱਲ ਸਿੰਘਾਂ ਦੀ ਅਣਖ ਨੂੰ ਚੋਭੀ ਅਤੇ ਮਾਮਲਾ ਤਣਾਅਪੂਰਨ ਹੋ ਗਿਆ। ਇਸ ਦੀ ਖ਼ਬਰ ਜਦੋਂ ਉਸ ਸਮੇਂ ਦੇ ਹਾਕਮ ਜਕਰੀਆ ਖਾਨ ਨੂੰ ਮਿਲੀ ਤਾਂ ਉਸ ਨੇ ਫੌਜ ਭੇਜ ਦਿੱਤੀ। ਇਸ ਦੌਰਾਨ ਭਾਈ ਤਾਰਾ ਸਿੰਘ ਵਾਂ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸੇ ਮਕਸਦ ਨਾਲ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਧੰਨ ਧੰਨ ਸ੍ਰੀ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਖਾਲਸਾ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਿੱਖੀ ਦੇ ਜਜ਼ਬੇ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਇਸ ਧਾਰਮਿਕ ਅਤੇ ਸਮਾਜਿਕ ਉਪਰਾਲੇ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਨੌਜਵਾਨ ਬਾਣੀ ਅਤੇ ਸਿੱਖੀ ਦੇ ਮਾਰਗ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਅੱਜ ਖਾਲਸਾ ਮਾਰਚ ਦਾ ਆਗਾਜ਼ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਬੇੜ ਸਾਹਿਬ ਤੋਂ ਕੀਤਾ ਜਾਵੇਗਾ।

ਇਹ ਮਾਰਚ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਦ ਪਹੁੰਚੇਗਾ ਅਤੇ ਅਗਲੇ ਦਿਨਾਂ ਵਿੱਚ ਭਾਈ ਤਾਰਾ ਸਿੰਘ ਵਾਂ ਦੇ ਪਿੰਡ ਤੱਕ ਜਾ ਕੇ ਸਮਾਪਤ ਹੋਵੇਗਾ। ਇਸ ਮੌਕੇ ਰਾਤ ਨੂੰ ਦੀਵਾਨ ਸਜਾਏ ਜਾਣਗੇ ਜਿੱਥੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਜਥੇਦਾਰ ਨੇ ਕਿਹਾ ਕਿ ਸਿੱਖੀ ਦਾ ਮਹਾਨ ਫਲਸਫਾ ਸਭ ਨੂੰ ਇੱਕਤਾ ਅਤੇ ਸੇਵਾ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਸਾਰੇ ਸਿੱਖਾਂ ਨੂੰ ਚਾਹੀਦਾ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਦਿਆਂ ਸਿੱਖੀ ਦੇ ਪ੍ਰਚਾਰ-ਪਸਾਰ ਵਿੱਚ ਆਪਣਾ ਯੋਗਦਾਨ ਪਾਉਣ।

Related posts

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab

ਮੋਦੀ ਸਰਕਾਰ ਦਾ ਨਵਾਂ ਕਾਰਨਾਮਾ! ਹੁਣ ਗਾਂ ਦੇ ਗੋਹੇ ਵਾਲਾ ਸਾਬਣ ਤੇ ਬਾਂਸ ਦੀ ਬੋਤਲ ਵਰਤੋ

On Punjab

ਦੁਨੀਆ ‘ਚ ਸਭ ਤੋਂ ਵੱਧ ਪ੍ਰਵਾਸੀ ਭਾਰਤ ਦੇ

On Punjab