PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਧਿਆਪਕਾਂ ਨਾਲ ਬਦਸਲੂਕੀ: ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀ

ਚੰਡੀਗੜ੍ਹ-‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ ।ਚੇਤੇ ਰਹੇ ਕਿ ਪਿਛਲੇ ਦਿਨੀ  ਰਾਜ ਵਿਆਪੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਣਾ ਦੇ ‘ਸਕੂਲ ਆਫ ਐਮੀਨੈਂਸ’ ਵਿੱਚ ਇਕਮਾਤਰ ਚਾਰਦੀਵਾਰੀ ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਖ਼ਿਲਾਫ਼ ‘ਅਪਸ਼ਬਦ’ ਵਰਤੇ ਸਨ।ਜੌੜਾਮਾਜਰਾ ਸਕੂਲ ਵਿਚ ਕੀਤੇ ਪ੍ਰਬੰਧ ਦੇਖ ਕੇ ਭੜਕ ਗਏ ਸਨ।ਉਨ੍ਹਾਂ ਨੇ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

ਡੀਟੀਐੱਫ ਨੇ ਪਿਛਲੇ ਦਿਨੀਂ ਮੰਗ ਕੀਤੀ ਸੀ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ।

Related posts

ਮੁਖਤਾਰ ਅੰਸਾਰੀ ਦੇ ਗੈਂਗਸਟਰ ਮਾਮਲੇ ‘ਚ 26 ਸਾਲ ਬਾਅਦ ਆਇਆ ਫ਼ੈਸਲਾ, 10 ਸਾਲ ਦੀ ਸਜ਼ਾ; 5 ਲੱਖ ਜੁਰਮਾਨਾ

On Punjab

AI ਵਿਚ ਹੁਨਰ ਹੈ, ਪਰ ਕਲਾ ਨਹੀਂ…ਮਨੁੱਖੀ ਭਾਵਨਾਵਾਂ ਦੀ ਥਾਂ ਨਹੀਂ ਲੈ ਸਕਦਾ: ਚੇਤਨ ਭਗਤ

On Punjab

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

On Punjab