41.41 F
New York, US
March 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਪਰੇਸ਼ਨ ਸੀਲ: ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ

ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਚਲਾਏ ਅਪਰੇਸ਼ਨ ਸੀਲ ਤਹਿਤ ਦੂਜੇ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ 13 ਥਾਈਂ ਅੰਤਰਰਾਜੀ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਸ਼ੰਭੂ ਕੋਲ ਜੀਟੀ ਰੋਡ ’ਤੇ ਪੱਚੀ ਦਰਾ ਨੇੜੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਨਾਕੇਬੰਦੀ ਦਾ ਜਾਇਜ਼ਾ ਲੈਣ ਲਈ ਏਡੀਜੀਪੀ ਈਸ਼ਵਰ ਸਿੰਘ ਵੀ ਪੁੱਜੇ। ਇਸ ਮੌਕੇ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਏਡੀਜੀਪੀ ਨੇ ਦੱਸਿਆ ਕਿ ਇਸ ਦੌਰਾਨ ਹਰਿਆਣਾ ਵਾਲੇ ਪਾਸਿਓਂ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ 437 ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ ਵੱਖ-ਵੱਖ ਤਰੁਟੀਆਂ ਕਾਰਨ 52 ਵਾਹਨਾ ਦੇ ਚਲਾਨ ਵੀ ਕੀਤੇ ਗਏ। ਇਸ ਅਪਰੇਸ਼ਨ ਦੌਰਾਨ ਪੁਲੀਸ ਟੀਮਾਂ ਨੇ 400 ਗ੍ਰਾਮ ਅਫੀਮ, ਚਾਰ ਕਿਲੋ ਭੁੱਕੀ, 1100 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਖਿਲਾਫ ਕੇਸ ਵੀ ਦਰਜ ਕੀਤੇ ਗਏ ਹਨ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਹਰਿਆਣਾ ਰਾਜ ਨਾਲ ਲੱਗਦੇ ਰਸਤਿਆਂ ’ਤੇ 13 ਥਾਵਾਂ ’ਤੇ ਅੰਤਰਰਾਜੀ ਨਾਕਾਬੰਦੀ ਕੀਤੀ ਹੈ। ਇਸ ਮੌਕੇ ਐਸਪੀ (ਰੂਰਲ) ਰਾਜੇਸ਼ ਛਿੱਬੜ, ਡੀਐੱਸਪੀ ਘਨੌਰ ਹਰਮਨਜੀਤ ਚੀਮਾ, ਥਾਣਾ ਘਨੌਰ ਦੇ ਮੁਖੀ ਸਾਹਿਬ ਸਿੰਘ ਵਿਰਕ ਤੇ ਥਾਣਾ ਜੁਲਕਾਂ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਭਿੰਡਰ ਮੌਜੂਦ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਡੀਐੱਸਪੀ ਦੀਪਿੰਦਰਪਾਲ ਸਿੰਘ ਜੇਜੀ ਤੇ ਐੱਸ ਐੱਚਓ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਸਵੇਰੇ ਛੇ ਵਜੇ ਤੋਂ ਦੁਪਹਿਰ ਦੋ ਵਜੇ ਤੱਕ

ਪੰਜਾਬ ਤੇ ਹਰਿਆਣਾ ਸੂਬੇ ਨੂੰ ਮਿਲਾਉਦੀ ਸੜਕ ’ਤੇ ਅਪਰੇਸ਼ਨ ਸੀਲ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 15 ਬੋਤਲਾਂ ਇਨਟੋਕਸੀਕੇਟਡ ਸਿਰਪ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਦਸ ਵਾਹਨਾਂ ਦੇ ਚਲਾਨ ਕੱਟੇ ਗਏ।

ਖਨੌਰੀ (ਗੁਰਨਾਮ ਸਿੰਘ ਚੌਹਾਨ): ਸੰਗਰੂਰ ਦੀਆਂ ਹਰਿਆਣਾ ਨਾਲ ਲਗਦੀਆਂ ਹੱਦਾਂ ਉਤੇ ਜ਼ਿਲ੍ਹਾ ਪੁਲੀਸ ਵੱਲੋਂ ਅਪਰੇਸ਼ਨ ਸੀਲ ਚਲਾਇਆ ਗਿਆ। ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਡੀਐਸਪੀ ਪਰਮਿੰਦਰ ਸਿੰਘ ਨੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ। ਕੱਚੀ ਖਨੌਰੀ ਤੋਂ ਪਦਾਰਥ ਖੇੜਾ ਰੋਡ ਉੱਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਮੂਨਕ (ਕਰਮਵੀਰ ਸਿੰਘ ਸੈਣੀ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਲਹਿਰਾ ਅਤੇ ਮੂਨਕ ਸਬ-ਡਵੀਜ਼ਨਾਂ ਦੇ ਡੀਐੱਸਪੀਜ਼ ਨੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਪੁਲੀਸ ਟੀਮਾਂ ਨੇ ਰਾਮਪੁਰ, ਕੜੈਲ, ਚੋਟੀਆਂ, ਪਦਾਰਥ ਖੇੜਾ ਆਦਿ ਦੇ ਮੁੱਖ ਰਸਤਿਆਂ ਉੱਤੇ ਸ਼ੱਕੀ ਵਾਹਨਾਂ ਅਤੇ ਰਾਹਗੀਰਾਂ ਦੇ ਸਾਮਾਨ ਦੀ ਜਾਂਚ ਕੀਤੀ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਮ ਨਗਰ ਬਸਤੀ ’ਚ ਚੈਕਿੰਗ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲੀਸ ਵੱਲੋਂ ਅੱਜ ਸਥਾਨਕ ਰਾਮ ਨਗਰ ਬਸਤੀ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸਪੀ ਪਲਵਿੰਦਰ ਸਿੰਘ ਚੀਮਾ ਵਲੋਂ ਪੁਲੀਸ ਦੀਆਂ ਵੱਖ-ਵੱਖ ਟੀਮਾਂ ਦੀ ਅਗਵਾਈ ਕਰਦਿਆਂ ਕੁਝ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਜਾਂਚ ਵਿੱਚ ਡੀਐੱਸਪੀ ਸੁਖਦੇਵ ਸਿੰਘ ਤੇ ਦਲਜੀਤ ਸਿੰਘ ਵਿਰਕ, ਚਾਾਰ ਇੰਸਪੈਕਟਰ ਤੇ ਐਸ ਐਚ ਓ ਮਨਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਵੱਲੋਂ ਰਾਮ ਨਗਰ ਬਸਤੀ ਦੇ ਹਰ ਉਸ ਘਰ ਦੀ ਜਾਂਚ ਕੀਤੀ ਗਈ ਜਿੱਥੇ ਨਸ਼ਾ ਵੇਚੇ ਜਾਣ ਦੀ ਸੰਭਾਵਨਾ ਲੱਗਦੀ ਸੀ। ਉਨਾਂ ਕਿਹਾ ਕਿ ਇਸ ਮੌਕੇ ਕੁਝ ਸ਼ੱਕੀ ਮੋਬਾਈਲ ਵੀ ਕਬਜ਼ੇ ਵਿੱਚ ਲਏ ਗਏ ਹਨ। ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਪੁਲੀਸ ਹਰ ਹਾਲਤ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਜ਼ਿਲ੍ਹਾ ਵਾਸੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਰੱਖਦੀ ਹੈ। ਉਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਰਫ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ ਜਦਕਿ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਮਾਲੇਰਕੋਟਲਾ ਦੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ- ਮਾਲੇਰਕੋਟਲਾ ਪੁਲੀਸ ਵੱਲੋਂ ਸਥਾਨਕ ਸਬ-ਜੇਲ੍ਹ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਆਰੰਭੀ ਮੁਹਿੰਮ ਤਹਿਤ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡੀਐੱਸਪੀ ਕੁਲਦੀਪ ਸਿੰਘ, ਸਤੀਸ਼ ਕੁਮਾਰ ਸਮੇਤ ਪੁਲੀਸ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਪੁਲੀਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿਚ ਵੱਖ-ਵੱਖ ਥਾਵਾਂ ਉੱਤੇ ਚੈਕਿੰਗ ਅਤੇ ਛਾਪੇ ਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸਬ-ਜੇਲ੍ਹ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿੱਚ ਇੱਕ ਡੀਐੱਸਪੀ, ਤਿੰਨ ਮੁੱਖ ਅਫ਼ਸਰ ਥਾਣਾ ਸਮੇਤ 80 ਪੁਲੀਸ ਮੁਲਾਜ਼ਮਾਂ ਰਾਹੀਂ ਜੇਲ੍ਹ ਵਿੱਚ ਪੰਜ ਬੈਰਕਾਂ, ਹਾਈ ਸਕਿਓਰਟੀ ਜ਼ੋਨ ਅਤੇ ਲੰਗਰ ਬੈਰਕ ਦੀ ਵੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ ।

Related posts

Punjab News: ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾ

On Punjab

Israel Air Strikes: ਆਖਰਕਾਰ ਜੰਗਬੰਦੀ ਟੁੱਟ ਗਈ, ਇਜ਼ਰਾਈਲ ਨੇ ਗਾਜ਼ਾ ‘ਚ ਫਿਰ ਹਮਲਾ ਕੀਤਾ

On Punjab

Punjab Election 2022: ਨਵਜੋਤ ਸਿੱਧੂ ਦਾ ਰਵੱਈਆ ਬਰਕਰਾਰ, ਕਿਹਾ-ਮੈਂ ਕਾਂਗਰਸ ਹਾਈਕਮਾਂਡ ਦੇ ਨਾਲ ਹਾਂ; ਚੰਨੀ ਦੀ ਹਮਾਇਤ ਕਰਨ ‘ਤੇ ਧਾਰੀ ਚੁੱਪ

On Punjab