PreetNama
ਖਾਸ-ਖਬਰਾਂ/Important News

ਅਮਰੀਕਾ ‘ਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਵਾਸ਼ਿੰਗਟਨ: ਅਮਰੀਕੀ ਸੂਬੇ ਇੰਡਿਆਨਾ ਵਿੱਚ ਸੜਕ ਹਾਦਸੇ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਦਵਨੀਤ ਸਿੰਘ ਚਹਿਲ (22) ਤੇ ਵਰੁਨਦੀਪ ਸਿੰਘ ਬੜਿੰਗ (19) ਵਜੋਂ ਹੋਈ ਹੈ। ਦੋਵੇਂ ਜਣੇ ਫਿਸ਼ਰਜ਼ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਮਮੇਰੇ ਭਰਾ ਸਨ।

ਪੁਲਿਸ ਦੇ ਦੱਸਣ ਮੁਤਾਬਕ ਇਹ ਹਾਦਸਾ ਬੁੱਧਵਾਰ ਨੂੰ ਦੇਰ ਰਾਤ ਢਾਈ ਵਜੇ ਵਾਪਰਿਆ, ਜਦ ਉਹ ਤਿੰਨ ਜਣੇ 2017 ਮਾਡਲ ਮਰਸਿਡੀਜ਼ ਬੈਂਜ਼ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਉਨ੍ਹਾਂ ਦੀ ਕਾਰ ਦਰੱਖ਼ਤ ਵਿੱਚ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਕਾਰ ਵਿੱਚੋਂ ਬਾਹਰ ਡਿੱਗ ਪਏ ਤੇ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ 20 ਸਾਲਾ ਗੁਰਜੋਤ ਸਿੰਘ ਸੰਧੂ ਵੀ ਮੌਜੂਦ ਸੀ, ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਘਟਨਾ ਮਗਰੋਂ ਫਿਸ਼ਰਜ਼ ਵੱਸਦੇ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ

Related posts

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

On Punjab

ਸੰਸਦ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ

On Punjab

ਡੋਰੀਅਨ’ ਤੂਫ਼ਾਨ ਨੇ ਮਚਾਈ ਤਬਾਹੀ, ਪੰਜ ਮੌਤਾਂ, 13000 ਘਰ ਤਬਾਹ

On Punjab