PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕਾ ਤੋਂ 54 ਹਰਿਆਣਵੀ ਨੌਜਵਾਨ ਡਿਪੋਰਟ; ਗਰਮੀ ’ਚ ਹੀਟਰ ਤੇ ਸਰਦੀ ’ਚ ਏਸੀ ਚਲਾ ਕੇ ਦਿੱਤੇ ਤਸੀਹੇ

ਅੰਬਾਲਾ- ਹਰਿਆਣਾ ਦੇ 54 ਨੌਜਵਾਨਾਂ ਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਏਜੰਸੀ ਨੇ ਡਿਪੋਰਟ ਕੀਤਾ ਹੈ। ਇਹ ਸਾਰੇ ਨੌਜਵਾਨ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ’ਚ ਦਾਖ਼ਲ ਹੋਏ ਸਨ ਅਤੇ ਇਨ੍ਹਾਂ ਨੂੰ ਕਈ ਮਹੀਨੇ ਤੱਕ ਉਥੋਂ ਦੇ ਡਿਟੈਨਸ਼ਨ ਸੈਂਟਰਾਂ ਵਿਚ ਰੱਖਿਆ ਗਿਆ।ਇਨ੍ਹਾਂ ਨੌਜਵਾਨਾਂ ਨੇ ਵਤਨ ਵਾਪਸੀ ’ਤੇ ਦੱਸਿਆ ਕਿ ਅਮਰੀਕਾ ਵਿਚ ਉਨ੍ਹਾਂ ਉੱਤੇ ਤਸ਼ੱਦਦ ਤੇ ਅਤਿਆਚਾਰ ਕੀਤਾ ਗਿਆ। ਗਰਮੀ ਸਮੇਂ ਹੀਟਰ ਤੇ ਸਰਦੀ ਵਿੱਚ ਏ.ਸੀ. ਚਲਾਉਣ ਨਾਲ ਉਨ੍ਹਾਂ ਨੂੰ ਟਾਰਚਰ ਕੀਤਾ ਜਾਂਦਾ ਸੀ। ਖਾਣ-ਪੀਣ ਦੀ ਘਾਟ ਤੇ ਬੇਹੱਦ ਸਖ਼ਤ ਸੁਰੱਖਿਆ ਨਿਯਮਾਂ ਨੇ ਉਨ੍ਹਾਂ ਦੀ ਹਾਲਤ ਖ਼ਰਾਬ ਕਰ ਦਿੱਤੀ। ਇਨ੍ਹਾਂ ਡਿਪੋਰਟ ਹੋਏ ਨੌਜਵਾਨਾਂ ਵਿਚ ਸਭ ਤੋਂ ਵੱਧ ਕਰਨਾਲ ਦੇ 16, ਕੈਥਲ ਦੇ 14, ਅੰਬਾਲਾ ਤੇ ਕੁਰੂਕਸ਼ੇਤਰ ਦੇ 5-5, ਜੀਂਦ ਦੇ 4, ਫਤਿਹਾਬਾਦ ਦੇ 3 ਜਦਕਿ ਰੋਹਤਕ, ਹਿਸਾਰ ਅਤੇ ਪਲਵਲ ਦੇ ਕੁਝ ਨੌਜਵਾਨ ਸ਼ਾਮਲ ਹਨ।

ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੈਕਸਿਕੋ ਰਾਹੀਂ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ, ‘‘ਡਿਟੈਨਸ਼ਨ ਸੈਂਟਰਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ। 14 ਮਹੀਨੇ ਤੱਕ ਅਸੀਂ ਬਿਨਾ ਕਿਸੇ ਗੁਨਾਹ ਦੇ ਬੰਦ ਰਹੇ।’’ ਹੁਣ ਇਹ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਦੀ ਉਮੀਦ ਕਰ ਰਹੇ ਹਨ ਤੇ ਸਰਕਾਰ ਤੋਂ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ ਦੇ ਮੌਕੇ ਦੀ ਮੰਗ ਕਰ ਰਹੇ ਹਨ।

Related posts

ਕਬੱਡੀ ਕੱਪ ਜਟਾਣਾ

Pritpal Kaur

ਭਾਰਤ ‘ਚ ਗੱਡੀਆਂ ਨੂੰ ਲੱਗੀਆਂ ਬ੍ਰੇਕਾਂ, ਵਿਕਰੀ ‘ਚ 21 ਸਾਲ ਦੀ ਸਭ ਤੋਂ ਤੇਜ਼ ਗਿਰਾਵਟ

On Punjab

ਪੁਣੇ ਪੌਸ਼ ਮਾਮਲੇ ’ਚ 17 ਸਾਲਾ ਮੁਲਜ਼ਮ ਖ਼ਿਲਾਫ਼ ਨਾਬਾਲਗ ਵਜੋਂ ਚੱਲੇਗਾ ਮੁਕੱਦਮਾ

On Punjab