66.6 F
New York, US
June 21, 2026
PreetNama
ਖਾਸ-ਖਬਰਾਂ/Important News

ਅਮਰੀਕਾ ਦੇ ਪੰਜਾਬੀ ਰੈਸਟੋਰੈਂਟ ‘ਚ ਭੰਨਤੋੜ, ਸਪਰੇਅ ਨਾਲ ਲਿਖੇ ਨਸਲਵਾਦੀ ਨਾਅਰੇ

ਅਮਰੀਕਾ ਦੇ ਪੰਜਾਬੀ ਰੈਸਟੋਰੈਂਟ ‘ਚ ਭੰਨਤੋੜ, ਸਪਰੇਅ ਨਾਲ ਲਿਖੇ ਨਸਲਵਾਦੀ ਨਾਅਰੇ:ਵਾਸ਼ਿੰਗਟਨ : ਨਿਊ ਮੈਕਸੀਕੋ ਦੇ ਸਾਂਤਾ ਫੇ ਸਿਟੀ ‘ਚ ਇੱਕ ਸਿੱਖ ਵਿਅਕਤੀ ਦੇ ਰੈਸਤਰਾਂ ‘ਚ ਕੁੱਝ ਵਿਅਕਤੀਆਂ ਵੱਲੋਂ ਭੰਨਤੋੜ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਰੈਸਤਰਾਂ ਦੀਆਂ ਕੰਧਾਂ ‘ਤੇ ਨਫ਼ਰਤ ਭਰੇ ਸੰਦੇਸ਼ ਲਿਖ ਦਿੱਤੇ ਗਏ ਹਨ।

ਰੈਸਤਰਾਂ ਦੇ ਮਾਲਕ ਬਲਜੀਤ ਸਿੰਘ ਇਸ ਘਟਨਾ ਤੋਂ ਬੇਹੱਦ ਦੁਖੀ ਹਨ।ਜਾਣਕਾਰੀ ਅਨੁਸਾਰ ਸੈਂਟਾ ਫੇ ਵਿਚ ਇੰਡੀਆ ਪੈਲੇਸ ਰੈਸਟੋਰੈਂਟ ਵਿਚ ਲੱਗੇ ਨਿਗਰਾਨੀ ਕੈਮਰਿਆਂ ਦੀ ਫੁਟੇਜ ਤੋਂ ਸਾਹਮਣੇ ਆਇਆ ਕਿ ਕੁੱਝ ਵਿਅਕਤੀ ਭੰਨਤੋੜ ਕਰ ਰਹੇ ਹਨ ਅਤੇ ਕੰਧ ਉੱਤੇ ਸਪਰੇਅ ਨਾਲ ਨਸਲਵਾਦੀ ਨਾਅਰੇ ਲਿਖ ਰਹੇ ਹਨ।ਇਕ ਰਿਪੋਰਟ ਅਨੁਸਾਰ ਸੈਂਟਾ ਫੇ ਵਿਚ ਸਥਿਤ ਰੈਸਟੋਰੈਂਟ ਨੂੰ ਇਸ ਭੰਨਤੋੜ ਕਾਰਨ ਅੰਦਾਜ਼ਨ ਇਕ ਲੱਖ ਡਾਲਰ ਦਾ ਨੁਕਸਾਨ ਹੋਇਆ ਹੈ। ਇਹ ਭੰਨਤੋੜ ਰੈਸਟੋਰੈਂਟ ਦੀ ਡਿਨਰ ਸਰਵਿਸ ਤੋਂ ਪਹਿਲਾਂ ਹੋਈ। ਸਥਾਨਕ ਪੁਲਿਸ ਤੇ ਐੱਫਬੀਆਈ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ, ਉੱਥੇ ਹੀ ਸਿੱਖ ਅਮਰੀਕੀ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ (ਐੱਸਏਐੱਲਡੀਈਐੱਫ) ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।

ਇਸ ਦੇ ਕਾਰਜਕਾਰੀ ਨਿਰਦੇਸ਼ਕ ਕਿਰਨ ਕੌਰ ਗਿੱਲ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਫਰਤ ਅਤੇ ਹਿੰਸਾ ਅਸਵਿਕਾਰਯੋਗ ਹੈ ਅਤੇ ਸਾਰੇ ਅਮਰੀਕੀਆਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਤਤਕਾਲ ਕਾਰਵਾਈ ਕਰਨੀ ਚਾਹੀਦੀ ਹੈ।

Related posts

ਪੰਜਾਬ ਸਰਕਾਰ ਵੱਲੋਂ ਮੰਗਾਂ ਅਣਗੌਲੀਆਂ ਕਰਨ ਦੇ ਰੋਸ ਵਜੋਂ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰੇ; ਪਟਿਆਲਾ ‘ਚ ਜ਼ੋਰਦਾਰ ਪ੍ਰਦਰਸ਼ਨ

On Punjab

1 ਜੁਲਾਈ ਤੋਂ ਔਰਤਾਂ ਦੇ ਖਾਤੇ ਵਿੱਚ 1000 ਆਉਣੇ ਹੋ ਜਾਣਗੇ ਸ਼ੁਰੂ: CM Mann

On Punjab

ਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੀ 12ਵੀਂ ਬਰਸੀ: ਅਮਰੀਕੀ ਸੰਸਦ ਮੈਂਬਰਾਂ ਵੱਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

On Punjab