PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕੀ ਕੋਰਟ ਵੱਲੋਂ Donald Trump ਦੇ Harvard ਸਬੰਧੀ ਹੁਕਮਾਂ ’ਤੇ ਅਸਥਾਈ ਰੋਕ

ਵਾਸ਼ਿੰਗਟਨ- ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਐਲਾਨ ’ਤੇ ਅਸਥਾਈ ਤੌਰ ’ਤੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ।

ਜ਼ਿਕਰਯੋਗ ਹੈ ਕਿ ‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿੱਚ ਐਲਾਨ ਕੀਤਾ ਸੀ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ।

ਇਸ ਉਪਰੰਘ ਹਾਰਵਰਡ ਨੇ ਇੱਕ ਕਾਨੂੰਨੀ ਚੁਣੌਤੀ ਦਾਇਰ ਕਰਦਿਆਂ ਟਰੰਪ ਦੇ ਹੁਕਮ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ। ਇਸ ਵਿਚ ਹਾਰਵਰਡ ਵੱਲੋਂ ਵ੍ਹਾਈਟ ਹਾਊਸ ਦੀਆਂ ਮੰਗਾਂ ਨੂੰ ਰੱਦ ਕਰਨ ਲਈ ਗੈਰ-ਕਾਨੂੰਨੀ ਬਦਲਾ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਵੀਰਵਾਰ ਨੂੰ ਦਾਇਰ ਕੀਤੇ ਗਏ ਇੱਕ ਸੋਧੇ ਹੋਏ ਮੁਕੱਦਮੇ ਵਿੱਚ ਹਾਰਵਰਡ ਨੇ ਕਿਹਾ ਕਿ ਰਾਸ਼ਟਰਪਤੀ ਪਿਛਲੇ ਅਦਾਲਤੀ ਹੁਕਮਾਂ ਦੇ ਆਲੇ-ਦੁਆਲੇ ਘੁੰਮਣ ਦੀ ਕੋਸ਼ਿਸ਼ ਕਰ ਰਹੇ ਸਨ।

Related posts

H1B ਵੀਜ਼ਾ ਇੰਟਰਵਿਊ ਰੱਦ ਹੋਣ ’ਤੇ ਭਾਰਤ ਸਖ਼ਤ: ਅਮਰੀਕਾ ਕੋਲ ਜਤਾਈ ਡੂੰਘੀ ਚਿੰਤਾ

On Punjab

ਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇ

On Punjab

ਅੱਜ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਸੋਨੇ-ਚਾਂਦੀ ਦੇ ਭਾਅ

On Punjab