72.05 F
New York, US
May 1, 2025
PreetNama
ਰਾਜਨੀਤੀ/Politics

ਅਮਿਤ ਸ਼ਾਹ ‘ਤੇ ਅਮਰੀਕਾ ‘ਚ ਬੈਨ! ਨਾਗਰਿਕਤਾ ਸੋਧ ਬਿੱਲ ‘ਤੇ ਪੁਆੜਾ

ਵਾਸ਼ਿੰਗਟਨ: ਨਾਗਰਿਕਤਾ ਸੋਧ ਬਿੱਲ ‘ਤੇ ਮੋਦੀ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇੱਕ ਪਾਸੇ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ ਤੇ ਦੂਜੇ ਪਾਸੇ ਵਿਦੇਸ਼ਾਂ ਵਿੱਚ ਵੀ ਅਲੋਚਨਾ ਹੋਣ ਲੱਗੀ ਹੈ। ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸੰਘੀ ਅਮਰੀਕੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਤਾਂ ਨਾਗਰਿਕਤਾ ਸੋਧ ਬਿੱਲ ਨੂੰ ਗਲਤ ਦਿਸ਼ਾ ’ਚ ਵਧਾਇਆ ਗਿਆ ਖਤਰਨਾਕ ਕਦਮ ਕਰਾਰ ਦਿੱਤਾ ਹੈ।

ਇਸ ਦੇ ਨਾਲ ਹੀ ਯੂਐਸਸੀਆਈਆਰਐਫ ਨੇ ਕਿਹਾ ਹੈ ਕਿ ਜੇਕਰ ਇਹ ਬਿੱਲ ਭਾਰਤੀ ਸੰਸਦ ’ਚ ਪਾਸ ਹੁੰਦਾ ਹੈ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਮੁੱਖ ਭਾਰਤੀ ਸਿਆਸੀ ਆਗੂਆਂ ਖ਼ਿਲਾਫ਼ ਪਾਬੰਦੀਆਂ ਲਾਈਆਂ ਜਾਣੀਆਂ ਚਾਹੀਦੀਆਂ ਹਨ। ਯੂਐਸਸੀਆਈਆਰਐਫ ਦੇ ਇਸ ਬਿਆਨ ਮਗਰੋਂ ਦੁਨੀਆ ਭਰ ਦਾ ਧਿਆਨ ਇਸ ਬਿੱਲ ਵੱਲ ਖਿੱਚਿਆ ਗਿਆ ਹੈ।

ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵੱਖ-ਵੱਖ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ ਪਰ ਇਸ ’ਚੋਂ ਮੁਸਲਮਾਨਾਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਤਰ੍ਹਾਂ ਇਹ ਬਿੱਲ ਨਾਗਰਿਕਤਾ ਲਈ ਧਰਮ ਦੇ ਆਧਾਰ ’ਤੇ ਕਾਨੂੰਨੀ ਮਾਪਦੰਡ ਤੈਅ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਬਿੱਲ ਗਲਤ ਦਿਸ਼ਾ ਵੱਲ ਚੁੱਕਿਆ ਗਿਆ ਖਤਰਨਾਕ ਕਦਮ ਹੈ। ਇਹ ਭਾਰਤ ਦੇ ਧਰਮ ਨਿਰਪੱਖ ਵੰਨ-ਸੁਵੰਨਤਾ ਦੇ ਅਮੀਰ ਵਿਰਸੇ ਤੇ ਭਾਰਤੀ ਸੰਵਿਧਾਨ ਦੇ ਉਲਟ ਹੈ ਜੋ ਧਾਰਮਿਕ ਭੇਦਭਾਵ ਤੋਂ ਉੱਪਰ ਉੱਠ ਕੇ ਕਾਨੂੰਨ ਸਾਹਮਣੇ ਬਰਾਬਰੀ ਦੀ ਗਾਰੰਟੀ ਦਿੰਦਾ ਹੈ।’

ਕਮਿਸ਼ਨ ਨੇ ਕਿਹਾ ਕਿ ਉਹ ਭਾਰਤੀ ਲੋਕ ਸਭਾ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕੀਤੇ ਜਾਣ ਤੋਂ ਬਹੁਤ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਭਾਰਤ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰ ਦਿੱਤਾ ਜਾਂਦਾ ਹੈ ਹੈ ਅਮਰੀਕੀ ਸਰਕਾਰ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਦੇ ਹੋਰ ਵੱਡੇ ਸਿਆਸੀ ਆਗੂਆਂ ਖ਼ਿਲਾਫ਼ ਪਾਬੰਦੀਆਂ ਆਇਦ ਕਰਨੀਆਂ

Related posts

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

On Punjab

ਵਿਧਾਨ ਸਭਾ ‘ਚ ਹੰਗਾਮੇ ‘ਤੇ ਭਗਵੰਤ ਮਾਨ ਕਾਂਗਰਸ ‘ਤੇ ਹੋਏ ਹਮਲਾਵਰ, ਕਿਹਾ- ਸਦਨ ਦਾ ਕੀਮਤੀ ਸਮਾਂ ਬਰਬਾਦ ਕਰ ਰਹੇ

On Punjab

ਪ੍ਰਿਅੰਕਾ ਵੱਲੋਂ ਖ਼ੁਦ ਨੂੰ ਪੰਜਾਬ ਦੀ ਨੂੰਹ ਦੱਸਣ ‘ਤੇ ਭੜਕੀ ਹਰਸਿਮਰਤ, ਰੱਜ ਕੇ ਕੱਢੀ ਭੜਾਸ

On Punjab