PreetNama
ਸਮਾਜ/Socialਖਾਸ-ਖਬਰਾਂ/Important News

ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਪੰਜਾਬ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਸ਼ਾਹ ਨੇ ਦੋਵਾਂ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਲਗਾਤਾਰ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਜ ਸਰਕਾਰ ਨੇ ਐਤਵਾਰ ਨੂੰ ਸਕੂਲਾਂ ਵਿਚ ਛੁੱਟੀਆਂ 3 ਸਤੰਬਰ ਤੱਕ ਵਧਾ ਦਿੱਤੀਆਂ ਸਨ।

ਅਧਿਕਾਰੀਆਂ ਅਨੁਸਾਰ ਪੰਜਾਬ ਵਿੱਚ ਅਗਸਤ ਵਿੱਚ 253.7 ਮਿਲੀਮੀਟਰ ਮੀਂਹ ਪਿਆ, ਜੋ ਕਿ ਆਮ ਨਾਲੋਂ 74 ਪ੍ਰਤੀਸ਼ਤ ਵੱਧ ਹੈ ਅਤੇ 25 ਸਾਲਾਂ ਵਿੱਚ ਸੂਬੇ ਵਿੱਚ ਸਭ ਤੋਂ ਵੱਧ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਕਰੀਬ 1,000 ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

Related posts

Punjab Election Result 2022: ਪੰਜਾਬ ‘ਚ ਸਿੱਧੂ ਦਾ ਹੰਕਾਰੀ ਸੁਭਾਅ ਕਾਂਗਰਸ ਨੂੰ ਲੈ ਡੁੱਬਿਆ

On Punjab

ਐਵਰੈਸਟ ‘ਤੇ ਮਿਲੀਆਂ ਲਾਸ਼ਾਂ ਦੀ ਪਛਾਣ ਕਰਨਾ ਨੇਪਾਲ ਲਈ ਵੱਡੀ ਚੁਨੌਤੀ

On Punjab

Sad News: ਨਹੀਂ ਰਹੇ ਕੈਲੀਫੋਰਨੀਆ ਦੇ ਧਨਾਢ ਸਿੱਖ ਆਗੂ ਦੀਦਾਰ ਸਿੰਘ ਬੈਂਸ, ਪੀਚ ਕਿੰਗ ਦੇ ਨਾਂ ਨਾਲ ਸੀ ਮਸ਼ਹੂਰ

On Punjab