PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਅਸ਼ਲੀਲ ਵੀਡੀਓ’ ‘ਚ ਘਿਰ ਸਕਦੀ ‘ਆਪ’ ਸਰਕਾਰ! ਰਾਜਪਾਲ ਵੱਲੋਂ ਡੀਜੀਪੀ ਨੂੰ ਜਾਂਚ ਦੇ ਹੁਕਮ

ਪੰਜਾਬ ਕੈਬਨਿਟ ਦਾ ਇੱਕ ਹੋਰ ਮੰਤਰੀ ਸੰਕਟ ਵਿੱਚ ਘਿਰ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।

ਅਧਿਕਾਰਤ ਸੂਤਰਾਂ ਨੇ ਦੱਸਿਆ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਨੂੰ ਇੱਕ ਮੰਤਰੀ ਦੇ “ਇਤਰਾਜ਼ਯੋਗ” ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਰਾਜਪਾਲ ਦੀ ਐਂਟਰੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧਾ ਸਕਦੀ ਹੈ। ਯਾਦ ਰਹੇ ਪੰਜਾਬ ਸਰਕਾਰ ਨਾਲ ਵੀ ਕਈ ਵਾਰ ਰਾਜਪਾਲ ਦਾ ਪੇਚਾ ਪੈ ਚੁੱਕਿਆ ਹੈ।

ਦੱਸ ਦਈਏ ਕਿ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਨੂੰ ਇਤਰਾਜ਼ਯੋਗ ਵੀਡੀਓ ਦੇ ਕੇ ਇਸ ਦੀ ਫੋਰੈਂਸਿਕ ਜਾਂਚ ਦੀ ਮੰਗ ਦੇ ਨਾਲ-ਨਾਲ ਵੀਡੀਓ ਸਹੀ ਪਾਏ ਜਾਣ ‘ਤੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਸੀ। ਸੂਤਰਾਂ ਮੁਤਾਬਕ ਇਸ ਤੋਂ ਬਾਅਦ ਰਾਜਪਾਲ ਪੁਰੋਹਿਤ ਨੇ ਇਹ ਕਦਮ ਚੁੱਕਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਨੇ ਇਸ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਲਈ ਡੀਜੀਪੀ ਨੂੰ ਜ਼ਿੰਮੇਵਾਰੀ ਸੌਂਪੀ ਹੈ।

ਵੀਡੀਓ ਦੀ ਫੋਰੈਂਸਿਕ ਜਾਂਚ ਦੀ ਕੀਤੀ ਮੰਗ
ਸੁਖਪਾਲ ਖਹਿਰਾ ਨੇ ਮੰਗ ਕੀਤੀ ਸੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ। ਜਿਸ ਕਰਕੇ ਉਹਨਾਂ ਰਾਜਪਾਲ ਨੂੰ ਇਨ੍ਹਾਂ ਵੀਡੀਓਜ਼ ਦੀ ਜਾਂਚ ਚੰਡੀਗੜ੍ਹ ਪ੍ਰਸ਼ਾਸਨ ਕੋਲ ਕਰਵਾਉਣ ਲਈ ਕਿਹਾ ਹੈ।ਹਾਲਾਂਕਿ ਵੀਡੀਓ ‘ਚ ਮੰਤਰੀ ਕੌਣ ਹੈ? ਖਹਿਰਾ ਨੇ ਵੀ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ।

Related posts

ਟਰੰਪ ਨੂੰ ਝਟਕਾ, ਪੋਂਪੀਓ ਨੂੰ ਨਹੀਂ ਮਿਲਣਗੇ ਪੋਪ ਫਰਾਂਸਿਸ, ਵੈਟੀਕਨ ਬੋਲਿਆ- ਕਿਸੇ ਵੀ ਨੇਤਾ ਨੂੰ ਨਹੀਂ ਮਿਲਦੇ ਧਰਮਗੁਰੂ

On Punjab

US-Taiwan-China : ਚੀਨ ਦੀ ਧਮਕੀ ਨੂੰ ਦਰਕਿਨਾਰ ਕਰਦੇ ਹੋਏ ਇਕ ਹੋਰ ਅਮਰੀਕੀ ਵਫ਼ਦ ਤਾਈਵਾਨ ਪਹੁੰਚਿਆ

On Punjab

ਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀ

On Punjab