57.43 F
New York, US
October 8, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਹਿਮਦਾਬਾਦ ਕਰਾਈਮ ਬਰਾਂਚ ਵੱਲੋਂ ਇੱਕ ਸ਼ੂਟਰ ਗ੍ਰਿਫ਼ਤਾਰ

ਅਹਿਮਦਾਬਾਦ- ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰਾਈਮ ਦੇ ਡਿਪਟੀ ਕਮਿਸ਼ਨਰ ਆਫ ਪੁਲੀਸ ਅਜੀਤ ਰਾਜੀਅਨ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਵਜੋਂ ਹੋਈ ਹੈ, ਜੋ ਕਥਿਤ ਤੌਰ ‘ਤੇ ਗੋਲਡੀ ਢਿੱਲੋ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਉਸ ਨੇ ਇਨਫਲੂਐਂਸਰ ‘ਤੇ ਗੋਲੀ ਚਲਾਈ ਸੀ। ਰਾਜੀਅਨ ਨੇ ਕਿਹਾ, “ਉਸਦੀ ਭੂਮਿਕਾ ਸ਼ੂਟਰ ਦੀ ਹੈ। ਉਸਨੇ ਗੋਲੀਬਾਰੀ ਕੀਤੀ ਅਤੇ ਬਾਈਕ ਦਾ ਪ੍ਰਬੰਧ ਵੀ ਕੀਤਾ।”

ਪੰਜਾਬੀ ਦੇ ਪ੍ਰਮੁੱਖ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਸੰਧੂ ਨੂੰ 3 ਅਕਤੂਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਇਲਾਕੇ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲੀਸ ਦੇ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸੰਧੂ ‘ਤੇ ਗੋਲੀਆਂ ਚਲਾਈਆਂ। ਰਾਜੀਅਨ ਨੇ ਕਿਹਾ ਕਿ ਗ੍ਰਿਫ਼ਤਾਰੀ ਅਤੇ ਜਾਂਚ ਬਾਰੇ ਹੋਰ ਵੇਰਵੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਾਂਝੇ ਕੀਤੇ ਜਾਣਗੇ। ਸੰਧੂ ਸੋਸ਼ਲ ਮੀਡੀਆ ‘ਤੇ ਆਪਣੀ ਮੌਜੂਦਗੀ ਅਤੇ ਮੇਕਅਪ ਆਰਟਿਸਟ ਵਜੋਂ ਕੰਮ ਲਈ ਮਸ਼ਹੂਰ ਸੀ। ਉਹ ਪੋਡਕਾਸਟਾਂ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਮੇਕਅੱਪ ਆਰਟਿਸਟਰੀ ਅਤੇ ਲਿੰਗ ਮੁੱਦਿਆਂ ਬਾਰੇ ਗੱਲ ਲਈ ਵੀ ਚਰਚਾ ਵਿੱਚ ਸੀ।

ਉਸ ਨੂੰ ਆਪਣੀ ਸਮੱਗਰੀ ਸ਼ੈਲੀ ਅਤੇ ਫੈਸ਼ਨ ਵਿਕਲਪਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਆਲੋਚਨਾ ਅਤੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ।ਕੁਝ ਮਹੀਨੇ ਪਹਿਲਾਂ, ਇੱਕ ਨਿਹੰਗ ਸਿੱਖ ਨੇ ਉਸਦੀ ਸੋਸ਼ਲ ਮੀਡੀਆ ਸਮੱਗਰੀ ਅਤੇ ਉਸਦੇ ਪਹਿਰਾਵੇ ‘ਤੇ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਉਸ ਨੂੰ ਕਿਹਾ ਸੀ ਕਿ ਉਸਦੀਆਂ ਵੀਡੀਓਜ਼ ਦਾ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪਵੇਗਾ।ਮੈਡ ਸੰਧੂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 2.26 ਲੱਖ ਫਾਲੋਅਰਜ਼ ਸਨ ਅਤੇ ਉਸ ਨੇ ਪੰਜਾਬੀ ਫ਼ਿਲਮ ‘ਓਏ ਭੋਲੇ ਓਏ’ ਵਿੱਚ ਵੀ ਕੰਮ ਕੀਤਾ ਸੀ।

Related posts

ਅਫ਼ਗਾਨਿਸਤਾਨ ‘ਤੇ ਮੁੜ ਤਾਲਿਬਾਨ ਦਾ ਕਬਜ਼ਾ, ਅਸ਼ਰਫ ਗਨੀ ਤੇ ਕਈ ਵੱਡੇ ਲੀਡਰਾਂ ਨੇ ਦੇਸ਼ ਛੱਡਿਆ

On Punjab

ਆਈਬੀ ਅਫਸਰ ਅੰਕਿਤ ਸ਼ਰਮਾ ਕਤਲ ਕੇਸ ਵਿੱਚ ਸਾਬਕਾ ‘ਆਪ’ ਕੌਂਸਲਰ ਤਾਹਿਰ ਹੁਸੈਨ ਅਤੇ 4 ਹੋਰ ਦੋਸ਼ੀ ਕਰਾਰ

On Punjab

ਚੰਦਰਯਾਨ-2′ ਦੀ ਲੌਂਚਿੰਗ 15 ਜੁਲਾਈ ਨੂੰ, ਇਸਰੋ ਨੇ ਸ਼ੇਅਰ ਕੀਤੀਆਂ ਤਸਵੀਰਾਂ

On Punjab