PreetNama
ਖਬਰਾਂ/News

ਅਹਿਮਦਾਬਾਦ ਜਹਾਜ਼ ਹਾਦਸਾ: ਡੀਐੱਨਏ ਟੈਸਟ ਨਾਲ ਆਖਰੀ ਪੀੜਤ ਦੀ ਵੀ ਸ਼ਨਾਖਤ ਹੋਈ

ਅਹਿਮਦਾਬਾਦ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੋ ਹਫ਼ਤਿਆਂ ਬਾਅਦ ਡੀਐੱਨਏ ਟੈਸਟ ਜ਼ਰੀਏ ਆਖਰੀ ਪੀੜਤ ਦੀ ਵੀ ਪਛਾਣ ਕਰ ਲਈ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਦੁਖਾਂਤ ਵਿਚ ਮਰਨ ਵਾਲਿਆਂ ਦੀ ਗਿਣਤੀ 260 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਖਰੀ ਪੀੜਤ ਦਾ ਮ੍ਰਿਤਕ ਸਰੀਰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।

ਮੈਡੀਕਲ ਅਧਿਕਾਰੀਆਂ ਨੇ ਪਹਿਲਾਂ ਮੌਤਾਂ ਦੀ ਗਿਣਤੀ 270 ਦੱਸੀ ਸੀ। ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ 12 ਜੂਨ ਨੂੰ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਸ਼ਹਿਰ ਦੇ ਮੇਘਾਨੀਨਗਰ ਖੇਤਰ ਵਿੱਚ ਇੱਕ ਹੋਸਟਲ ਕੰਪਲੈਕਸ ਵਿੱਚ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ 241 ਯਾਤਰੀ ਮਾਰੇ ਗਏ ਅਤੇ ਕਈ ਹੋਰ ਜ਼ਮੀਨ ’ਤੇ ਮਾਰੇ ਗਏ। ਭਾਰਤੀ ਮੂਲ ਦਾ ਬਰਤਾਨਵੀ ਨਾਗਰਿਕ ਇਸ ਹਾਦਸੇ ਵਿਚ ਚਮਤਕਾਰੀ ਢੰਗ ਨਾਲ ਬਚ ਗਿਆ।

ਅਹਿਮਦਾਬਾਦ ਸਿਵਲ ਹਸਪਤਾਲ ਦੇ ਸੁਪਰਡੈਂਟ ਡਾ. ਰਾਕੇਸ਼ ਜੋਸ਼ੀ ਨੇ ਕਿਹਾ, ‘‘ਏਅਰ ਇੰਡੀਆ ਜਹਾਜ਼ ਹਾਦਸੇ ਦੇ ਆਖਰੀ ਪੀੜਤ ਦੀ ਡੀਐਨਏ ਮੈਚਿੰਗ ਹੋ ਗਈ ਹੈ। ਪੀੜਤ ਦੇ ਮ੍ਰਿਤਕ ਸਰੀਰ ਨੂੰ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ।’’ ਉਨ੍ਹਾਂ ਕਿਹਾ, ‘‘ਇਸ ਨਾਲ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 260 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਹਵਾਈ ਹਾਦਸੇ ਵਿੱਚ ਜ਼ਖਮੀ ਹੋਏ ਤਿੰਨ ਮਰੀਜ਼ਾਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਹੁਣ ਤੱਕ ਸਾਰੇ 260 ਪੀੜਤਾਂ ਦੀਆਂ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਮਰਨ ਵਾਲੇ 241 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਵਿੱਚੋਂ 240 ਦੇ ਮ੍ਰਿਤਕ ਸਰੀਰਾਂ ਦੀ ਪਛਾਣ ਪਹਿਲਾਂ ਹੀ ਕਰ ਲਈ ਗਈ ਸੀ ਜਦੋਂ ਕਿ ਇੱਕ ਲਾਸ਼ ਦਾ ਮੇਲ ਹੋਣਾ ਬਾਕੀ ਸੀ। ਅਧਿਕਾਰੀਆਂ ਨੇ ਕਿਹਾ ਕਿ ਡੀਐਨਏ ਨਮੂਨਿਆਂ ਦੇ ਮੇਲ ਨੇ ਸ਼ੁੱਕਰਵਾਰ ਨੂੰ ਪੀੜਤ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 241 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਤੋਂ ਇਲਾਵਾ, ਜ਼ਮੀਨ ’ਤੇ ਮੌਜੂਦ 19 ਵਿਅਕਤੀਆਂ ਦੀ ਮੌਤ ਹੋ ਗਈ।

Related posts

‘ਆਦਿਵਾਸੀਆਂ ਨੂੰ ਵੀ ਯੂਨੀਫਾਰਮ ਸਿਵਲ ਕੋਡ ‘ਚ ਰੱਖਿਆ ਜਾਵੇਗਾ !’, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਸਪੱਸ਼ਟ ਇਨ੍ਹਾਂ ਮਾਮਲਿਆਂ ਵਿੱਚ ਵਿਆਹ, ਤਲਾਕ, ਵਿਰਾਸਤ ਅਤੇ ਜਾਇਦਾਦ ਦੇ ਅਧਿਕਾਰ ਸ਼ਾਮਲ ਹਨ। UCC ਸਾਰੇ ਨਾਗਰਿਕਾਂ ‘ਤੇ ਬਰਾਬਰ ਲਾਗੂ ਹੋਵੇਗਾ, ਭਾਵੇਂ ਉਨ੍ਹਾਂ ਦੇ ਧਰਮ, ਲਿੰਗ ਜਾਂ ਜਿਨਸੀ ਰੁਝਾਨ ਦੀ ਪਰਵਾਹ ਕੀਤੇ ਬਿਨਾਂ।

On Punjab

ਮਸਕਟ ਤੋਂ ਆਈ ਔਰਤ ਨੇ ਕੀਤੇ ਦਿਲ ਦਹਿਲਾਉਣ ਵਾਲੇ ਖ਼ੁਲਾਸੇ, ਜਬਰੀ ਬਣਾਏ ਜਾਂਦੇ ਸੀ ਸਰੀਰਿਕ ਸਬੰਧ, ਪੰਜਾਬ ਦੀਆਂ ਕਈ ਕੁੜੀਆਂ ਅਜੇ ਹੀ ਹਨ ਬੰਧਕ

On Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਕਰੇਗੀ 16 ਜਨਵਰੀ ਨੂੰ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਰਿਹਾਇਸ਼ ਦਾ ਘੇਰਾਓ

Pritpal Kaur