ਦੇਹਰਾਦੂਨ- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਉਨ੍ਹਾਂ ਦਾ ਨਾਂ ਘੜੀਸਣ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਚੇਤਾਵਨੀ ਦਿੱਤੀ ਹੈ। ਇਹ ਵਿਵਾਦ ਇੱਕ ਵਾਇਰਲ ਵੀਡੀਓ ਅਤੇ ਊਰਮਿਲਾ ਸਨਵਰ ਨਾਮ ਦੀ ਇੱਕ ਔਰਤ ਦੀ ਕਥਿਤ ਆਡੀਓ ਗੱਲਬਾਤ ਤੋਂ ਸ਼ੁਰੂ ਹੋਇਆ ਹੈ,ਜੋ ਹਰਿਦੁਆਰ ਦੇ ਜਵਾਲਾਪੁਰ ਤੋਂ ਸਾਬਕਾ ਵਿਧਾਇਕ ਸੁਰੇਸ਼ ਰਾਠੌਰ ਦੀ ਪਤਨੀ ਹੋਣ ਦਾ ਦਾਅਵਾ ਕਰਦੀ ਹੈ। ਵੀਡੀਓ ਵਿੱਚ ਸਨਵਰ ਨੇ ਦੋਸ਼ ਲਾਇਆ ਕਿ ‘ਗੱਟੂ’ ਨਾਮ ਦਾ ਇੱਕ ਵਿਅਕਤੀ ਅੰਕਿਤਾ ਭੰਡਾਰੀ ਦੇ ਕਤਲ ਵਿੱਚ ਸ਼ਾਮਲ ਸੀ,ਜੋ ਇੱਕ ਰਿਜ਼ੌਰਟ ਵਿੱਚ ਰਿਸੈਪਸ਼ਨਿਸਟ ਸੀ ਅਤੇ ਜਿਸਦਾ 2022 ਵਿੱਚ ਜਿਨਸੀ ਸਬੰਧ ਬਣਾਉਣ ਤੋਂ ਇਨਕਾਰ ਕਰਨ ‘ਤੇ ਉਸ ਦੇ ਮਾਲਕ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਭਾਜਪਾ ਵਿੱਚੋਂ ਕੱਢੇ ਗਏ ਰਾਠੌਰ ਨੇ ਦਾਅਵਾ ਕੀਤਾ ਕਿ ਉਸ ਨੇ ਸਨਵਰ ਨੂੰ 50 ਲੱਖ ਰੁਪਏ ਦਿੱਤੇ ਸਨ ਕਿਉਂਕਿ ਉਹ ਉਸ ਨੂੰ ਬਲੈਕਮੇਲ ਕਰ ਰਹੀ ਸੀ।ਇੱਕ ਹੋਰ ਵੀਡੀਓ ਵਿੱਚ ਸਨਵਰ ਨੇ ‘ਗੱਟੂ’ ਦੀ ਪਛਾਣ ਦਾ ਵੀ ਖੁਲਾਸਾ ਕੀਤਾ ਹੈ,ਜਿਸ ਨਾਲ ਕਥਿਤ ਤੌਰ ‘ਤੇ ਦੁਸ਼ਯੰਤ ਗੌਤਮ ਦੇ ਅਕਸ ਨੂੰ ਠੇਸ ਪਹੁੰਚੀ ਹੈ। ਸ਼ੁੱਕਰਵਾਰ ਨੂੰ ਸੂਬਾ ਭਾਜਪਾ ਵੱਲੋਂ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਉੱਤਰਾਖੰਡ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਗੌਤਮ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ 47 ਸਾਲਾਂ ਦੇ ਜਨਤਕ ਜੀਵਨ ਵਿੱਚ ਉਨ੍ਹਾਂ ਵਿਰੁੱਧ ਕਦੇ ਅਜਿਹੇ ਦੋਸ਼ ਨਹੀਂ ਲੱਗੇ ਹਨ।
previous post

