51.8 F
New York, US
April 23, 2026
PreetNama
ਖਾਸ-ਖਬਰਾਂ/Important News

ਅੰਬਾਲਾ ‘ਚ 67 ਸਾਲ ਦੇ ਮਰੀਜ਼ ਦੀ ਮੌਤ, ਹਰਿਆਣਾ ‘ਚ ਪਹਿਲੀ ਮੌਤ

ਨਵੀਂ ਦਿੱਲੀ : ਹਰਿਆਣਾ ਦੇ ਅੰਬਾਲਾ ਵਿਚ 67 ਸਾਲ ਦੇ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਮਰੀਜ਼ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਚ ਭਰਤੀ ਸੀ। ਅੰਬਾਲਾ ਦੇ ਸੀਐਮਓ ਡਾ. ਕੁਲਦੀਪ ਸਿੰਘ ਨੇ ਇਸਦੀ ਜਾਣਕਾਰੀ ਦਿੱਤੀ ਹੈ। ਰਾਜ ਵਿਚ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ। ਕੋਰੋਨਾ ਨਾਲ ਰਾਜ ਵਿਚ ਇਹ ਪਹਿਲੀ ਮੌਤ ਹੈ। ਇਸ ਤੋਂ ਪਹਿਲਾਂ ਇੰਦੌਰ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਪੀਟੀਆਈ ਮੁਤਾਬਕ ਮੱਧ ਪ੍ਰਦੇਸ਼ ਵਿਚ ਇਸ ਨਾਲ ਮਰੀਜ਼ਾਂ ਦੀ ਗਿਣਤੀ 98 ਹੋ ਗਈ ਹੈ।ਸਿਹਤ ਮੰਤਰਾਲਾ ਮੁਤਾਬਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 1834 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 1649 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 143 ਲੋਕ ਡਿਸਚਾਰਜ ਹੋ ਗਏ ਹਨ। 41 ਲੋਕਾਂ ਦੀ ਮੌਤ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ 206 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 827419 ਮਾਮਲੇ ਸਾਹਮਣੇ ਆ ਗਏ ਹਨ। 40777 ਲੋਕਾਂ ਦੀ ਮੌਤ ਹੋ ਗਈ ਹੈ।

Related posts

ਸੀਰੀਆ ਦੇ ਪਿੰਡ ‘ਚ ਜਿਹਾਦੀਆਂ ਦਾ ਰਾਕੇਟ ਹਮਲਾ, 12 ਨਾਗਰਿਕਾਂ ਦੀ ਮੌਤ

On Punjab

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab

ਪੁਲੀਸ ਵੱਲੋਂ ਫਿਰੌਤੀ ਰੈਕਟ ਦਾ ਪਰਦਾਫਾਸ਼, ਗੈਂਗਸਟਰ ਗੋਲਡੀ ਬਰਾੜ ਦਾ ‘ਭਰਾ’ ਗ੍ਰਿਫ਼ਤਾਰ

On Punjab