61.11 F
New York, US
September 25, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅੰਮ੍ਰਿਤਸਰ-ਕੋਲਕਾਤਾ ਵਿਚਾਲੇ ਇੰਡੀਗੋ ਦੀ ਸਿੱਧੀ ਉਡਾਣ 1 ਅਕਤੂਬਰ ਤੋਂ; ਹਫ਼ਤੇ ’ਚ 3 ਦਿਨ ਚੱਲੇਗਾ ਜਹਾਜ਼

ਅੰਮ੍ਰਿਤਸਰ-  ਪੰਜਾਬ ਅਤੇ ਪੱਛਮੀ ਬੰਗਾਲ ਵਿਚਾਲੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਸਿੱਧੀ ਉਡਾਣ ਮਿਲੇਗੀ। ਇੰਡੀਗੋ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਕੋਲਕਾਤਾ ਲਈ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਚੱਲੇਗੀ। ਇਸ ਦੇ ਨਾਲ ਹੀ ਇੰਡੀਗੋ, ਕੋਲਕਾਤਾ ਰਾਹੀਂ ਅੰਮ੍ਰਿਤਸਰ ਅਤੇ ਗੁਹਾਟੀ ਵਿਚਕਾਰ ਵੀ ਹਵਾਈ ਸੰਪਰਕ ਮੁਹੱਈਆ ਕਰਵਾਏਗੀ।

‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਇਨੀਸ਼ੀਏਟਿਵ ਦੇ ਇੰਡੀਆ ਕਨਵੀਨਰ ਅਤੇ ‘ਅੰਮ੍ਰਿਤਸਰ ਵਿਕਾਸ ਮੰਚ’ ਦੇ ਜਨਰਲ ਸਕੱਤਰ ਯੋਗੇਸ਼ ਕਾਮਰਾ ਨੇ ਇੰਡੀਗੋ ਵੱਲੋਂ ਇਸ ਰੂਟ ਦੀ ਬਹਾਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ। ਮੌਜੂਦਾ ਜਾਰੀ ਸਮਾਂ-ਸਾਰਣੀ ਅਨੁਸਾਰ, ਕੋਲਕਾਤਾ-ਅੰਮ੍ਰਿਤਸਰ ਉਡਾਣ 6E 201 ਮੰਗਲਵਾਰ, ਵੀਰਵਾਰ ਅਤੇ ਸ਼ਨਿੱਚਰਵਾਰ ਨੂੰ ਚੱਲੇਗੀ, ਜੋ ਕੋਲਕਾਤਾ ਤੋਂ ਸਵੇਰੇ 9:45 ਵਜੇ ਰਵਾਨਾ ਹੋ ਕੇ ਦੁਪਹਿਰ 12:25 ਵਜੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ਲਈ ਅੰਮ੍ਰਿਤਸਰ-ਕੋਲਕਾਤਾ ਉਡਾਣ 6E 6344 ਦੁਪਹਿਰ 1:05 ਵਜੇ ਰਵਾਨਾ ਹੋ ਕੇ ਦੁਪਹਿਰ 3:35 ਵਜੇ ਕੋਲਕਾਤਾ ਪਹੁੰਚੇਗੀ, ਜਿਸ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਲਗਪਗ ਢਾਈ ਘੰਟੇ ਦਾ ਸਿੱਧਾ ਸਫ਼ਰ ਹੋਵੇਗਾ।

ਉਡਾਣ 6E 201 ਗੁਹਾਟੀ ਤੋਂ ਸਵੇਰੇ 7:50 ਵਜੇ ਰਵਾਨਾ ਹੋ ਕੇ 9:05 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ 9:45 ਵਜੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਾਪਸੀ ਵਿੱਚ ਉਡਾਣ 6E 6344 ਅੰਮ੍ਰਿਤਸਰ ਤੋਂ 3:35 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ ਸ਼ਾਮ 4:15 ਵਜੇ ਗੁਹਾਟੀ ਲਈ ਅੱਗੇ ਰਵਾਨਾ ਹੋ ਕੇ ਸ਼ਾਮ 5:30 ਵਜੇ ਪਹੁੰਚੇਗੀ। ਇਸ ਨਾਲ ਪੰਜਾਬ ਅਤੇ ਅਸਾਮ ਵਿਚਕਾਰ ਯਾਤਰੀਆਂ ਨੂੰ ਉਸੇ ਉਡਾਣ ਵਿੱਚ ਹੀ ਕੋਲਕਾਤਾ ਰਾਹੀਂ ਅੰਮ੍ਰਿਤਸਰ ਦਾ ਸੁਵਿਧਾਜਨਕ ਸੰਪਰਕ ਮਿਲੇਗਾ ਅਤੇ ਦਿੱਲੀ ਜਾਂ ਹੋਰ ਏਅਰਪੋਰਟ ਰਾਹੀਂ ਜਹਾਜ਼ ਬਦਲਣ ਅਤੇ ਲੰਮੇ ਇੰਤਜ਼ਾਰ ਤੋਂ ਰਾਹਤ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਇਹ ਸੇਵਾ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ, ਸੈਲਾਨੀਆਂ, ਪਰਿਵਾਰਾਂ, ਵਿਦਿਆਰਥੀਆਂ ਅਤੇ ਵਪਾਰੀਆਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਹੋਵੇਗੀ। ਕੋਲਕਾਤਾ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਸੱਭਿਆਚਾਰਕ ਕੇਂਦਰਾਂ ਵਿੱਚੋਂ ਇੱਕ ਹੈ। ਇਹਨਾਂ ਉਡਾਣਾਂ ਨਾਲ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਤੋਂ ਆਉਣ ਵਾਲੇ ਸੈਲਾਨੀਆਂ ਲਈ ਅੰਮ੍ਰਿਤਸਰ ਅਤੇ ਪੰਜਾਬ ਤੱਕ ਪਹੁੰਚ ਹੋਰ ਸੁਖਾਲੀ ਹੋਵੇਗੀ।

ਕਾਮਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ-ਕੋਲਕਾਤਾ ਸੇਵਾ 1 ਦਸੰਬਰ 2019 ਨੂੰ ਸ਼ੁਰੂ ਹੋਈ ਸੀ। ਦੋਵਾਂ ਨੁਮਾਇੰਦਿਆਂ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਦੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਮੁੜ ਸ਼ੁਰੂ ਹੋ ਰਹੀ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯਾਤਰੀਆਂ ਦਾ ਨਿਰੰਤਰ ਸਮਰਥਨ ਇਸ ਰੂਟ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਉਡਾਣਾਂ ਦੀ ਗਿਣਤੀ ਵਧਾਉਣ ਲਈ ਮਜ਼ਬੂਤ ਆਧਾਰ ਬਣਾ ਸਕਦਾ ਹੈ।

Related posts

ਪਾਕਿ ‘ਚ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਵਤਨ ਰਵਾਨਾ

On Punjab

AQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰ

On Punjab

ਬੈਡਮਿੰਟਨ: ਲਕਸ਼ੈ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ

On Punjab