PreetNama
ਰਾਜਨੀਤੀ/Politics

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ, ਕੰਦੋਵਾਲੀਆ ਕੇਸ ‘ਚ ਹੋਵੇਗੀ ਪੁੱਛਗਿੱਛ

ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਪੁਲਿਸ 14 ਦਿਨਾਂ ਦਾ ਰਿਮਾਂਡ ਮੰਗ ਰਹੀ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਲਿਜਾਇਆ ਜਾਵੇਗਾ, ਜੋ ਕਿ ਪੰਜਾਬ ਦਾ ਇਕਲੌਤਾ ਇੰਟੈਰੋਗੇਸ਼ਨ ਸੈਂਟਰ ਹੈ। ਜਿੱਥੇ ਖ਼ਤਰਨਾਕ ਅਪਰਾਧੀਆਂ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ। ਕੰਦੋਵਾਲੀਆ ਕਤਲ ਕੇਸ ‘ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ, ਬਿਸ਼ਨੋਈ ਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਗੈਂਗਸਟਰ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ। ਕੰਦੋਵਾਲੀਆ ਕਤਲ ਕੇਸ ‘ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਲਾਰੈਂਸ ਦੀ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਜ਼ਿਲ੍ਹਾ ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਗੈਂਗਸਟਰ ਸਾਰਜ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਸਾਰਜ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਲਾਰੈਂਸ ਦੇ ਪਿਤਾ ਨੇ ਕਿਹਾ- ਵਕੀਲ ਨਹੀਂ ਲੜ ਰਹੇ ਪੁੱਤਰ ਦਾ ਕੇਸ

ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਹੈ। ਉਸ ਨੇ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ। ਉਹ ਉਸਦਾ ਕੇਸ ਲੜਨ ਲਈ ਤਿਆਰ ਨਹੀਂ ਹਨ। ਜੇਲ੍ਹ ‘ਚ ਬੰਦ ਗੈਂਗਸਟਰ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Related posts

ਮਹਾਕੁੰਭ ਵਿਚ ਮਚੀ ਭਗਦੜ ਸਬੰਧੀ ਜਾਂਚ ਦੇ ਹੁਕਮ

On Punjab

ਸਿਡਨੀ ਟੈਸਟ ਲਈ ਕਪਤਾਨ ਰੋਹਿਤ ਸ਼ਰਮਾ ਦੀ ਹੋ ਸਕਦੀ ਹੈ ਛੁੱਟੀ

On Punjab

ਏਅਰ ਇੰਡੀਆ: ਮੁੰਬਈ ਜਾਣ ਵਾਲੀ ਉਡਾਣ ਤਕਨੀਕੀ ਨੁਕਸ ਕਾਰਨ ਜੈਪੁਰ ਪਰਤੀ

On Punjab