36.25 F
New York, US
March 13, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂ

ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੋਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਦੱਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਇੱਕ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨਾਂ ਦੇ ਕੋਲੋਂ 10 ਆਧੁਨਿਕ ਹਥਿਆਰ, ਤਿੰਨ ਪਿਸਤੌਲ ਅਤੇ ਹੋਰ ਹਥਿਆਰ ਸ਼ਾਮਲ ਹਨ। ਇਸ ਦੇ ਨਾਲ 2.5 ਲੱਖ ਰੁਪਏ ਹਵਾਲਾ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਚਾਹੁੰਦੇ ਸਨ ਅਤੇ ਇਸ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਉਹ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

Related posts

ਯੂਰਪੀਅਨ ਯੂਨੀਅਨ ਵੱਲੋਂ ਯੂਕਰੇਨ ਦੇ ਕਰਜ਼ੇ ਲਈ ਫਰੀਜ਼ ਕੀਤੀ ਰੂਸੀ ਸੰਪਤੀ ਦੀ ਵਰਤੋਂ ਕਰਨ ਦੀ ਯੋਜਨਾ

On Punjab

ਕੱਲ੍ਹ ਤੋਂ ਬਦਲ ਜਾਣਗੇ ਬੈਂਕ ਨਿਯਮ, ਜਾਣੋ ਕਿੰਨਾ ਨਫਾ, ਕਿੰਨਾ ਨੁਕਸਾਨ?

On Punjab

ਚੀਨ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਗੁਆਮ ਸਥਿਤ ਫ਼ੌਜੀ ਅੱਡੇ ਦਾ ਆਧੁਨਿਕੀਕਰਨ ਕਰੇਗਾ ਅਮਰੀਕਾ

On Punjab