63.55 F
New York, US
October 16, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ

ਲੌਂਗੋਵਾਲ-  ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਰਜਿਸਟਰਡ ਨੰਬਰ 23 (ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੋਰਡ ਵਿੱਚ ਕੰਮ ਕਰਦੇ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ ਸੱਤ ਦਿਨਾਂ ਦੇ ਅੰਦਰ ਤਿਆਰ ਕਰਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਭੇਜਿਆ ਜਾਵੇ, ਤਾਂ ਜੋ ਇਨ੍ਹਾਂ ਮੁਲਾਜ਼ਮਾਂ ਨੂੰ ਸੀਵਰੇਜ ਬੋਰਡ ਦੇ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕੇ।

ਮੀਟਿੰਗ ਵਿੱਚ ਸੀਵਰੇਜ ਬੋਰਡ ਦੀ ਆਈਏਐੱਸ ਅਧਿਕਾਰੀ ਦੀਪਤੀ ਉੱਪਲ ਅਤੇ ਮੈਨੇਜਰ ਪਰਸਨਲ ਜਨਰਲ ਐਡਮਿਨ ਲਤਾ ਚੌਹਾਨ ਵੀ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਬਣਾਈ ਗਈ ਕਮੇਟੀ ਨੂੰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਫ਼ੀਲਡ ਦੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਮੁਲਾਜ਼ਮਾਂ ਦਾ ਡਾਟਾ ਨਹੀਂ ਭੇਜਿਆ ਗਿਆ। ਇਸ ਕਾਰਨ ਆਊਟਸੋਰਸ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਅਨੁਸਾਰ, ਮੀਟਿੰਗ ਦੌਰਾਨ ਸੀਵਰੇਜ ਬੋਰਡ ਦੇ ਸੀਈਓ ਨੇ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਭਰੋਸਾ ਦਿੱਤਾ ਕਿ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਦਾ ਡਾਟਾ ਸੱਤ ਦਿਨਾਂ ਦੇ ਅੰਦਰ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ।

ਸ਼ੇਰ ਸਿੰਘ ਖੰਨਾ ਨੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਡਾਟਾ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਨਾ ਭੇਜਿਆ ਗਿਆ ਤਾਂ ਯੂਨੀਅਨ ਵੱਲੋਂ ਫ਼ੀਲਡ ਦੇ ਸਾਰੇ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਮੁਕੰਮਲ ਹੜਤਾਲ ਕਰਕੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਸੀਵਰੇਜ ਬੋਰਡ ਦੇ ਪ੍ਰਬੰਧਕਾਂ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਸਕੱਤਰ ਗਗਨਦੀਪ ਸਿੰਘ ਕਣਕਵਾਲ, ਗੁਰਵਿੰਦਰ ਸਿੰਘ ਲਹਿਰਾ, ਗਗਨਦੀਪ ਸਿੰਘ ਸ਼ਰਮਾ ਅਤੇ ਸੰਜੀਵ ਕੁਮਾਰ ਰਾਜਪੁਰਾ ਸਮੇਤ ਹੋਰ ਆਗੂ ਹਾਜ਼ਰ ਸਨ।

Related posts

World Malaria Day 2023: ਜੇ ਨਹੀਂ ਹੋਣਾ ਚਾਹੁੰਦੇ ਤੁਸੀਂ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਤਾਂ ਘਰ ‘ਚ ਲਗਾਓ ਇਹ ਪੌਦੇ

On Punjab

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ

On Punjab

ਰਾਮ ਮੰਦਰ ਦੀ ਨੀਂਹ ਰੱਖਣ ਤੋਂ ਪਹਿਲਾਂ ਹੋਏਗਾ ਵੱਡਾ ਕੰਮ, 200 ਫੁੱਟ ਡੂੰਘਾ ਟਾਈਮ ਕੈਪਸੂਲ ਗੱਡਣ ਦੀ ਤਿਆਰੀ

On Punjab